The Summer News
×
Saturday, 18 May 2024

ਪੰਜਾਬ ਸਰਕਾਰ ਨੇ ਇਹ ਜ਼ਿੰਮੇਵਾਰੀ ਜਲ ਸਰੋਤ ਵਿਭਾਗ ਦੇ ਕਾਰਜਕਾਰੀ ਇੰਜਨੀਅਰਾਂ ਨੂੰ ਸੌਂਪ ਦਿੱਤੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਸਿੰਚਾਈ ਕਰਮਚਾਰੀ 1- ਸ਼ਾਖਾ ਨੇ ਹੁਕਮ ਜਾਰੀ ਕੀਤੇ ਹਨ। ਜਲ ਸਰੋਤ ਵਿਭਾਗ ਵਿੱਚ ਕੰਮ ਕਰਦੇ ਦੋ ਕਾਰਜਕਾਰੀ ਇੰਜਨੀਅਰਾਂ ਨੂੰ ਵਾਧੂ ਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਧਿਆਨ ਰਹੇ ਕਿ ਇਹ ਹੁਕਮ ਜਲ ਸਰੋਤ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਜਾਰੀ ਕੀਤੇ ਗਏ ਹਨ।


ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਕਾਰਜਕਾਰੀ ਇੰਜੀਨੀਅਰ ਵਿਸ਼ਵਪਾਲ ਗੋਇਲ ਨੂੰ ਕੰਢੀ ਕੈਨਾਲ-2 ਅਤੇ ਗਰਾਊਂਡ ਵਾਟਰ ਡਿਵੀਜ਼ਨ ਹੁਸ਼ਿਆਰਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਡਰੇਨੇਜ ਕਮ ਮਾਈਨਿੰਗ ਡਿਵੀਜ਼ਨ ਸ੍ਰੀ ਆਨੰਦਪੁਰ ਸਾਹਿਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਇਸ ਦੌਰਾਨ ਗੁਰਤੇਜ ਸਿੰਘ ਕਾਰਜਕਾਰੀ ਇੰਜਨੀਅਰ ਨੂੰ ਦਫ਼ਤਰ ਡਾਇਰੈਕਟਰ, ਲਿਫਟ ਇਰੀਗੇਸ਼ਨ ਐਂਡ ਡੈਮੇਜ, ਚੰਡੀਗੜ੍ਹ ਡਰੇਨੇਜ ਕਮ ਮਾਈਨਿੰਗ ਡਿਵੀਜ਼ਨ, ਰੂਪਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਹਰਸ਼ਾਂਤ ਇੰਜੀਨੀਅਰ ਦੀ ਛੁੱਟੀ ਦੇ ਸਮੇਂ ਤੱਕ ਲਾਗੂ ਰਹੇਗਾ।

Story You May Like