The Summer News
×
Monday, 20 May 2024

ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਮਾਰਚ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।


ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਮੰਤਵ ਤਹਿਤ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।


ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂfarmercomm0punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।


 


 

Story You May Like