The Summer News
×
Wednesday, 15 May 2024

ਪੰਜਾਬ ਸਰਕਾਰ ਸੂਬੇ ਵਿੱਚੋਂ ਨ* ਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ -ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਜੂਨ:  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨ.ਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਵਿਸ਼ੇਸ ਉਪਰਾਲੇ ਕਰ ਰਹੀ ਹੈ ਤੇ ਸਮਾਜਿਕ ਬੁਰਾਈਆਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਵਿੱਚੋਂ ਨ/ਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ  ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ।


ਉਨਾਂ ਅੱਗੇ ਕਿਹਾ ਕਿ ਸਮਾਜਿਕ ਬੁਰਾਈ ਨ* ਸ਼ਿਆਂ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਇਸ ਵਿਰੁੱਧ ਯਤਨ ਕਰਨੇ ਚਾਹੀਦੇ ਹਨ ਅਤੇ ਜੋ ਲੋਕ ਕਿਸੇ ਕਾਰਨ ਇਸ ਬਿਮਾਰੀ ਦੀ ਦਲਦਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ। ਨਸ਼ਾ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਉਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।


            


 

Story You May Like