The Summer News
×
Saturday, 18 May 2024

ਪੰਜਾਬ ਸਰਕਾਰ ਨੇ ਸਕੂਲਾਂ ਨੂੰ ਜਾਰੀ ਕੀਤਾ ਇਹ ਹੁਕਮ: ਪੜ੍ਹੋ

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ 15 ਦਸੰਬਰ 2023 ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈਆਂ ਜਾਣ।


ਉਨ੍ਹਾਂ ਕਿਹਾ ਕਿ ਸਕੂਲ ਤੋਂ ਗੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਵੱਲੋਂ ਹਾਜ਼ਰੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਉਪਰਾਲੇ ਆਰੰਭੇ ਗਏ ਹਨ।

Story You May Like