The Summer News
×
Saturday, 11 May 2024

ਪੰਜਾਬ ਸਰਕਾਰ ਵੱਲੋਂ ਅੱਜ ਹੋਵੇਗੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਦੀ ਸ਼ੁਰੂਆਤ, ਪੜ੍ਹੋ ਪੂਰੀ ਖਬਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੁਝ ਦਿਨਾਂ ਪਹਿਲਾ ਕੁਝ ਵੱਡੇ ਐਲਾਨ ਕੀਤੇ ਸੀ। ਪੰਜਾਬ ਸਰਕਾਰ ਨੇ ਇਹ ਅਹਿਮ ਫੈਸਲਾ ਲਿਆ ਸੀ ਕਿ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਵੋਲਵੋ ਬੱਸਾਂ ਦੀ ਸ਼ੁਰੂਆਤ ਜਲਦ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਨੇ ਵੋਲਵੋ ਬੱਸਾਂ ਨੂੰ ਜਲੰਧਰ ਦੇ ਬੱਸਸਟੈਂਡ ਤੋਂ ਇਸ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਤੁਹਾਨੂੰ ਦਸ ਦਈਏ ਕਿ ਵੋਲਵੋ ਬੱਸਾਂ ਦਾ ਕਿਰਾਇਆ ਮਹਿਜ਼ 1170 ਰੁਪਏ ਪ੍ਰਤੀ ਸਵਾਰੀ ਹੋਵੇਗਾ।


ਇਸ ਦੇ ਨਾਲ ਹੀ ਦਸ ਦਈਏ ਕਿ ਦਿੱਲੀ ਜਾਣ ਵਾਲੇ ਯਾਤਰੀਆਂ ਦਾ ਪ੍ਰਾਈਵੇਟ ਦਾ ਕਿਰਾਇਆ 3000 ਤੋਂ 3500 ਰੁਪਏ ਹੈ। ਜਿਸ ਦੌਰਾਨ ਹੁਣ ਇਸ ਸ਼ੁਰੂ ਕੀਤੀ ਸੇਵਾਨਾਲ ਇੱਕ ਯਾਤਰੀ ਨੂੰ ਕਰੀਬ 2 ਹਜ਼ਾਰ ਤੋਂ 2300 ਰੁਪਏ ਦੀ ਬਚਤ ਹੋਵੇਗੀ।


ਇਸ ਤੁਹਾਨੂੰ ਬੱਸਾਂ ਦੀ ਜਾਣਕਾਰੀ ਦਿੰਦੇ ਹੋਏ ਦਸ ਦਈਏ ਕਿ ਅੰਮ੍ਰਿਤਸਰ ਤੋਂ ਦਿੱਲੀ ਏਅਰਪੋਰਟ ਲਈ ਰੋਡਵੇਜ਼ ਅੰਮ੍ਰਿਤਸਰ-1 ਦੀ ਬੱਸ ਸਵੇਰੇ 9:20 ਤੋਂ ਚਲੇਗੀ। ਇਸ ਤੋਂ ਬਾਅਦ ਜਲੰਧਰ ਤੋਂ 11:40 ‘ਤੇ ਚੱਲ ਕੇ ਰਾਤ 20:10 ਵਜੇ ਦਿੱਲੀ ਏਅਰਪੋਰਟ ’ਤੇ ਪਹੁੰਚੇਗੀ। ਫਿਰ ਇਹ ਬੱਸ ਸਵੇਰੇ 2.40 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਵਾਪਿਸ ਰਵਾਨਾ ਹੋਵੇਗੀ। ਦੂਜੀ ਬੱਸ ਦੀ ਗੱਲ ਕਰਿਏ ਤਾਂ  ਰੋਡਵੇਜ਼ ਅੰਮ੍ਰਿਤਸਰ-2 ਦੀ ਬੱਸ ਦੁਪਹਿਰ 13.40 ਤੇ ਅੰਮ੍ਰਿਤਸਰ ਤੋਂ ਚੱਲ ਕੇ ਸ਼ਾਮ 16.20 ਤੇ ਜਲੰਧਰ ਤੋਂ ਚੱਲ ਕੇ ਰਾਤ 00.35 ਤੇ ਦਿੱਲੀ ਏਅਰਪੋਰਟ ’ਤੇ ਪਹੁੰਚੇਗੀ।


Story You May Like