The Summer News
×
Monday, 20 May 2024

ਜਿ਼ਲ੍ਹੇ ਵਿੱਚ ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਆਗਾਜ਼

ਮਲੋਟ/ ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ : ਸਕੂਲ ਸਿੱਖਿਆ ਵਿਭਾਗ, ਪੰਜਾਬ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸੇ ਮੁਹਿੰਮ ਤਹਿਤ ਅੱਜ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿ਼ਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਮਲਕੀਤ ਸਿੰਘ,ਜਿ਼ਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀਮਤੀ ਪ੍ਰਭਜੋਤ ਕੌਰ,  ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਕਪਿਲ ਸ਼ਰਮਾ, ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਮਲੋਟ ਵਿਖੇ  ਹਰੀ ਝੰਡੀ ਦੇ ਕੇ ਮੋਬਾਇਲ ਕੈਂਪੇਨ ਦੀ ਸ਼ੁਰੂਆਤ ਕੀਤੀ ਗਈ।

ਇਸ ਸਮੇਂ ਜਿ਼ਲ੍ਹਾ ਸਿੱਖਿਆ ਅਫ਼ਸਰ ਅਤੇ ਜਿ਼ਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਪਿੰਡ ਦੇ ਵਸਨੀਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਇਆ ਅਤੇ  ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਮਲਾ ਦੇਵੀ ਨੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਬਾਰੇ ਵੀ ਪ੍ਰੇਰਿਤ ਕੀਤਾ। ਜਿ਼ਲ੍ਹਾ ਸਿੱਖਿਆ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨਾਂ ਮੋਬਾਇਲ ਕੈਂਪੇਨ ਦੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਤੋਂ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਈਸਟ ਮਲੋਟ, ਦਾਨੇਵਾਲਾ, ਅਬੁਲ ਖੁਰਾਣਾ, ਮਾਹੂਆਣਾ, ਖਿਓਵਾਲੀ,  ਲੰਬੀ,ਬਾਦਲ, ਮਾਨ,  ਬੀਦੋਵਾਲੀ, ਚੰਨੂ, ਲਾਲਬਾਈ, ਗਿੱਦੜਬਾਹਾ, ਹੁਸਨਰ, ਭਾਰੂ ਹੁੰਦੀ ਹੋਈ ਕੋਟਭਾਈ ਜਾਵੇਗੀ।


ਇਸੇ ਤਰ੍ਹਾਂ ਇਹ ਵੈਨ  23 ਫ਼ਰਵਰੀ  ਨੂੰ ਸ੍ਰੀ  ਮੁਕਤਸਰ ਸਾਹਿਬ, ਚੱਕ ਬੀੜ ਸਰਕਾਰ, ਉਦੇਕਰਨ, ਝਬੇਲਵਾਲੀ, ਵੜਿੰਗ, ਬਰੀਵਾਲਾ, ਮਡਾਹੜਰ ਕਲਾਂ, ਸਰਾਏਨਾਗਾ, ਹਰੀਕੇ ਕਲਾਂ, ਭੁੱਟੀਵਾਲਾ, ਆਸਾ ਬੁੱਟਰ, ਗੂੜ੍ਹੀ ਸੰਘਰ, ਧੂਲਕੋਟ, ਕਾਉਣੀ ਹੁੰਦੀ ਹੋਈ ਦੋਦਾ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜਿ਼ਲ੍ਹਾ ਕੋਆਰਡੀਨੇਟਰ ਕਮਲਪ੍ਰੀਤ ਸਿੰਘ, ਰਾਕੇਸ਼ ਗਰਗ ਸੀ ਐਚ ਟੀ, ਮਨਜੀਤ ਕੌਰ, ਹਰਪ੍ਰੀਤ ਸਿੰਘ, ਕੀਮਤ ਕੁਮਾਰ ਅਤੇ ਰਾਜੀਵ ਕੁਮਾਰ ਵੀ ਹਾਜ਼ਰ ਸਨ।
                 

Story You May Like