The Summer News
×
Monday, 20 May 2024

ਜਿ਼ਲ੍ਹਾ  ਵਿੱਚ ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਦੂਜੇ ਦਿਨ ਦਾ ਕੀਤਾ ਗਿਆ ਆਗਾਜ਼

ਸ੍ਰੀ ਮੁਕਤਸਰ ਸਾਹਿਬ  23 ਫ਼ਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨਵੇਂ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ  ਦੂਜੇ ਦਿਨ ਦੀ ਮੋਬਾਇਲ ਵੈਨ ਕੈਂਪੇਨ ਦੀ ਸ਼ੁਰੂਆਤ ਐਮਐਲਏ ਜਗਦੀਪ ਸਿੰਘ ਕਾਕਾ ਬਰਾੜ ਅਤੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸ੍ਰੀ ਮੁਕਤਸਰ ਸਾਹਿਬ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
                   
ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਪਿੰਡ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੁਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ।


ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਮਲਕੀਤ ਸਿੰਘ, ਜਿ਼ਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀਮਤੀ ਪ੍ਰਭਜੋਤ ਕੌਰ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ, ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਹਾਜ਼ਰ ਸਨ। ਇਸ ਸਮੇਂ ਸਕੂਲ ਪ੍ਰਿੰਸੀਪਲ ਸੁਭਾਸ਼ ਝਾਂਬ ਨੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਰਾਜਵਿੰਦਰ ਸਿੰਘ ਬੀ ਪੀ ਈ ਓ, ਜਗਦੀਪ ਸਿੰਘ ਬੀ ਪੀ ਈ ਓ, ਪੜ੍ਹੋ ਪੰਜਾਬ ਪੜਾਓ ਪੰਜਾਬ ਕੋਆਰਡੀਨੇਟਰ ਕਮਲਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ, ਗੁਰਵਿੰਦਰ ਸਿੰਘ ਅਤੇ ਰਾਜੀਵ ਕੁਮਾਰ ਹਾਜ਼ਰ ਸਨ।

                      ਜਿ਼ਲ੍ਹਾ ਸਿੱਖਿਆ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮੋਬਾਇਲ ਕੈਂਪੇਨ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਚੱਕ ਬੀੜ ਸਰਕਾਰ ਉਦੇਕਰਨ, ਝਬੇਲਵਾਲੀ, ਵੜਿੰਗ, ਬਰੀਵਾਲਾ, ਮਡਾਹਰ ਕਲਾਂ, ਸਰਾਏਨਾਗਾ, ਹਰੀਕੇ ਕਲਾਂ, ਭੁੱਟੀਵਾਲਾ, ਆਸਾ ਬੁੱਟਰ, ਗੂੜ੍ਹੀ ਸੰਘਰ, ਧੂਲਕੋਟ, ਕਾਉਣੀ ਹੁੰਦੀ ਹੋਈ ਦੋਦਾ ਸਮਾਪਤ ਹੋਵੇਗੀ ।


 

 

Story You May Like