The Summer News
×
Monday, 20 May 2024

ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵੱਲੋਂ ਹੜ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਲਈ ਚਾਰੇ ਦੇ ਤਿੰਨ ਟਰੱਕ ਕੀਤੇ ਰਵਾਨਾ

ਸ਼੍ਰੀ ਮੁਕਤਸਰ ਸਾਹਿਬ : (ਜਸਵਿੰਦਰ ਬੱਬਰ) ਸ਼੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵੱਲੋਂ ਹੜ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਲਈ ਚਾਰੇ ਦੇ ਤਿੰਨ ਟਰੱਕ ਅਜ ਪਿੰਡ ਬਾਦਲ ਤੋਂ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨੇ ਰਵਾਨਾ ਕੀਤੇ। ਸ਼੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਲਈ ਤਿੰਨ ਟਰੱਕ ਚਾਰੇ ਦੇ ਪਿੰਡ ਬਾਦਲ ਤੋਂ  ਰਵਾਨਾ ਕੀਤੇ ਗਏ।

 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਟਰੱਕ ਰਵਾਨਾ ਕਰਦਿਆ ਲੋਕਾਂ ਨੂੰ ਅਪੀਲ ਕੀਤੀ ਕਿ ਹੜ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਸਭ ਮਿਲ ਕੇ ਸਹਿਯੋਗ ਕਰੀਏ

Story You May Like