The Summer News
×
Friday, 21 June 2024

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਸਿੱਖ ਜੱਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਇੱਕ ਸਿੱਖ ਜੱਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਜੱਥਾ ਸ਼੍ਰੋਮਣੀ ਕਮੇਟੀ ਵੱਲੋਂ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰਹੱਦ  ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ ਇਸ ਮੌਕੇ  ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੀ ਬਰਸੀ ਦੇ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜੱਥਾ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।


ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜੱਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਤੇ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਉਪਰੰਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਇਹ ਜੱਥਾ ਜੋ 30 ਜੂਨ ਨੂੰ ਵਾਪਿਸ ਪਰਤ ਆਵੇਗਾ।

Story You May Like