The Summer News
×
Thursday, 16 May 2024

ਸਕੂਲਾਂ ਚੋ ਬੱਚਿਆਂ ਦਾ ਦਾਖ਼ਲਾ ਵਧਾਉਣ ਦੀ ਮੁਹਿੰਮ ਦਾ ਆਗਾਜ 

ਮਾਨਸਾ, 10 ਮਾਰਚ : ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਦੇ ਵਿੱਚ ਸਕੂਲਾਂ ਦੇ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਤੱਕ ਇਕ ਲੱਖ ਬੱਚਿਆਂ ਨੂੰ ਭਰਤੀ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੇ ਤਹਿਤ ਮਾਨਸਾ ਜਿਲੇ ਦੇ ਵਿੱਚ ਸਿੱਖਿਆ ਵਿਭਾਗ ਵੱਲੋ 3267 ਬੱਚਿਆਂ ਨੂੰ ਦਾਖਲ ਕਰਨ ਦਾ ਟੀਚਾ ਹੈ। ਇਸ ਮੁਹਿੰਮ ਦਾ ਆਗਾਜ ਮਾਨਸਾ ਜਿਲੇ ਦੇ ਪਿੰਡ ਅੱਕਾਂਵਾਲੀ ਤੋ ਕੀਤਾ ਗਿਆ ਤੇ ਘਰ ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ।


ਸਰਕਾਰੀ ਸਕੂਲਾਂ ਦੇ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਉਪਰਾਲੇ ਸਦਕਾ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸਰਕਾਰ ਵੱਲੋਂ ਪੰਜਾਬ ਭਰ ਵਿੱਚ ਇੱਕ ਲੱਖ ਬੱਚਿਆਂ ਨੂੰ ਦਾਖ਼ਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸੇ ਲੜੀ ਤਹਿਤ ਮਾਨਸਾ ਜਿਲ੍ਹੇ ਵਿੱਚ 3267 ਬੱਚਿਆਂ ਦਾਖ਼ਲ ਕਰਨ  ਦਾ ਟੀਚਾ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਦਾਖਲ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ।


ਅੱਜ ਅਧਿਆਪਕਾਂ ਵੱਲੋ ਸਕੂਲਾਂ ਦੇ ਬਾਹਰ ਬੂਥ ਲਗਾਕੇ ਬੱਚਿਆਂ ਨੂੰ ਦਾਖਲ ਕੀਤਾ ਜਾ ਰਿਹਾ ਹੈ। ਘਰ ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਸਪੋਕਸਪਰਸਨ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਲੱਖ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਸਕੂਲਾਂ ਵਿਚ ਦਾਖਲ ਕਰਨ ਦੀ ਮੁਹਿੰਮ ਦਾ ਅਗਾਜ ਕੀਤਾ ਗਿਆ ਹੈ। ਜਿਸ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਸ਼ੁਰੂਆਤ ਹੋ ਗਈ ਹੈ। ਬੱਚਿਆਂ ਦੇ ਮਾਪਿਆਂ ਵਿਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਉਤਸ਼ਾਹ ਹੈ।


ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਅਤੇ ਬੱਚਿਆਂ ਨੂੰ ਵਧੀਆ ਮਿਆਰੀ ਸਿਖਿਆ ਦੇਣ ਦੇ ਲਈ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਹੁਤ ਵਧੀਆ ਅਤੇ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਦੇ ਨਤੀਜੇ ਵੀ ਵਧੀਆ ਆ ਰਹੇ ਹਨ।


ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦਾਖਲ ਕਰਵਾਉਣ ਆਏ ਮਾਪਿਆਂ ਨੇ ਕਿਹਾ ਕਿ ਹੁਣ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਘਰ ਘਰ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਨ ਦੇ ਲਈ ਜਾਗਰੂਕ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਅੱਜ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਹੁਤ ਵਧੀਆ ਸਟਾਫ਼ ਅਤੇ ਬਹੁਤ ਵਧੀਆ ਹੈ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਦਿੱਤਾ ਹੈ।

Story You May Like