The Summer News
×
Thursday, 16 May 2024

ਸਰਕਾਰੀ ਮਿਡਲ ਸਕੂਲ ਮਿਸ਼ਰਪੁਰਾ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਦੀ ਅਮੀਰ ਵਿਰਾਸਤ ਦੇ ਕੀਤੇ ਦਰਸ਼ਨ

ਬਟਾਲਾ, 8 ਮਈ : ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਜ਼ਿਲੇ ਦੇ ਅਮੀਰ ਇਤਿਹਾਸਕ ਤੇ ਧਾਰਮਿਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਨ ਦੇ ਮੰਤਵ ‘ਨਾਵ ਵਿਰਸਾ ਦਰਸ਼ਨ’ ਤਹਿਤ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਤੋਂ ਵਿਸ਼ੇਸ ਬੱਸ ਚਲਾਈ ਗਈ, ਜਿਸ ਵਿੱਚ ਸਰਕਾਰੀ ਮਿਡਲ ਸਕੂਲ, ਮਿਸਨਰਪੁਰਾ ਦੇ 49 ਵਿਦਿਆਰਥੀਆਂ ਨੇ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਪਿਛਲੇ ਹਫਤੇ 30 ਮਈ ਨੂੰ ਧਰਮਪੁਰਾ ਕਾਲੋਨੀ ਬਟਾਲਾ ਸਕੂਲ ਦੇ ਵੋਕੇਸ਼ਨਲ ਸੈਂਟਰ ਦੇ 56 ਵਿਦਿਆਰਥੀਆਂ ਨੇ ‘ਵਿਰਸਾ ਦਰਸ਼ਨ’ ਤਹਿਤ ਮੁਫਤ ਯਾਤਰਾ ਕੀਤੀ ਸੀ।


ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਬਟਾਲਾ ਤੋਂ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਉਨਾਂ ਕਿਹਾ ਕਿ ‘ਵਿਰਸਾ ਦਰਸ਼ਨ’ਦਾ ਮੁੱਖ ਮੰਤਵ ਨੋਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣਾ ਹੈ। ਜਿਸ ਮਕਸਦ ਨਾਲ ਹਰ ਹਫਤੇ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਮੁਫਤ ਬੱਸਾਂ ਚਲਾਈਆਂ ਜਾਂਦੀਆਂ ਹਨ। ‘ਵਿਰਸਾ ਦਰਸ਼ਨ’ ਤਹਿਤ ਜੇਕਰ ਕਿਸੇ ਸਕੂਲ/ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੀ ਅਮੀਰ ਵਿਰਾਸਤ ਦੇਖਣ ਲਈ ਮੁਫਤ ਬੱਸ ਯਾਤਰਾ ਕਰਨੀ ਹੋਵੇ ਤਾਂ ਉਹ ਹਰਜਿੰਦਰ ਸਿੰਘ ਕਲਸੀ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ ਦੇ ਮੋਬਾਇਲ ਨੰਬਰ 97800-13977 ’ਤੇ ਸੰਪਰਕ ਕਰ ਸਕਦੇ ਹਨ।


 ‘ਵਿਰਸਾ ਦਰਸ਼ਨ’ ਦੌਰਾਨ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਦਰਸ਼ਨ ਕੀਤੇ ਤੇ ਘੱਲੂਘਾਰਾ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ। ਉਪਰੰਤ ਕੈਸ਼ੋਪੁਰ ਛੰਬ ਗੁਰਦਾਸਪੁਰ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ ਵਿਖੇ ਜਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕੀਤੇ ਅਤੇ ਮਿਰਜਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਰ ਦੇਖੀ।


‘ਵਿਰਸਾ ਦਰਸ਼ਨ’ ਦੋਰਾਨ ਸ਼ਾਮ ਵਾਪਸ ਬਟਾਲਾ ਪਰਤਨ ਉਪਰੰਤ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਨਾਂ ਨੇ ਅੱਜ ਗੁਰਦਾਸਪੁਰ ਵਿਚਲੇ ਅਮੀਰ ਵਿਰਾਸਤ ਦੇ ਦਰਸ਼ਨ ਕੀਤੇ ਹਨ। ਇਸ ਮੌਕੇ ਇੰਚਾਰਜ ਹਰਪਾਲ ਸਿੰਘ, ਮਾਸਟਰ ਤਰਲੋਕ ਸਿੰਘ, ਗਾਈਡ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਮੈਡਮ ਰੂਹੀ ਸਿੰਘ, ਪਰਮਜੀਤ ਕੋਰ ਤੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਮੋਜੂਦ ਸਨ।

Story You May Like