The Summer News
×
Monday, 20 May 2024

ਭਗਵਾਨ ਰਾਮ ਜੀ ਦੀਆਂ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 30 ਮਾਰਚ - ਰਾਮ ਨੌਮੀ ਦੇ ਪਵਿੱਤਰ ਦਿਹਾੜੇ ਤੇ ਅੱਜਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਸ਼ੋਭਾ ਯਾਤਰਾ, ਪੁਰਾਣੀ ਦਾਣਾ ਮੰਡੀ, ਅੰਡਰ ਰੇਲਵੇ ਫਲਾਈ ਓਵਰ, ਡੇਰਾ ਬਾਬਾ ਨਾਨਕ ਰੋਡ ਤੋਂ ਸ਼ੁਰੂ ਹੋਈ  ਵਿੱਚ ਹਾਜਰੀ ਭਰੀ ਤੇ ਪ੍ਰਭੂ ਜੀ ਦਾ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਉਹ ਕਾਲੀ ਦੁਆਰੇ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਵੱਖ-ਵੱਖ ਸੰਸਥਾਵਾਂ ਵੱਲੋਂ ਲਗਾਏ ਲੰਗਰਾਂ ਵਿੱਚ ਹਾਜ਼ਰੀ ਭਰਦਿਆਂ ਸਮੂਹ ਸਮਾਜਿਕ ,ਧਾਰਮਿਕ ਤੇ ਰਾਜਨੀਤਿਕ ਸੰਸਥਾਵਾਂ ਨੂੰ ਰਾਮ ਨੌਮੀ ਦੇ ਸਬੰਧ ਵਿੱਚ ਕਰਵਾਏ ਸਮਾਗਮਾਂ  ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।


ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਰਾਮ ਜੀ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ, ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਦਰਸ਼ਨ ਅਤੇ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ।


ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਕੇਵਲ ਫਿਰਕੂ ਸਦਭਾਵਨਾ ਨੂੰ ਹੀ ਉਤਸ਼ਾਹਤ ਕਰਦੇ ਹਨ ਸਗੋਂ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ।


ਇਸ ਮੌਕੇ ਰਾਜੇਸ਼ ਤੁਲੀ ਸਿਟੀ ਪਰਧਾਨ ਆਪ ਪਾਰਟੀ, ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ (ਦੋਵੇਂ ਐਮ ਸੀ), ਰਾਕੇਸ਼ ਤੁਲੀ ਸੀਨੀਅਰ ਆਗੂ ਆਪ ਪਾਰਟੀ, ਧੀਰਜ ਵਰਮਾ ਜੁਆਇੰਟ ਸੈਕਰਟਰੀ ਲੀਗਲ ਸੈੱਲ, ਯਸ਼ਪਾਲ ਚੌਹਾਨ ਸੀਨੀਅਰ ਆਗੂ ਆਪ ਪਾਰਟੀ,ਮੈਨੇਜਰ ਅਤਰ ਸਿੰਘ ਵਾਈਸ ਪ੍ਰਧਾਨ, ਨਵਨੀਤ ਖੋਸਲਾ,  ਪਰਮਜੀਤ ਸਿੰਘ ਸੋਹਲ, ਆਸ਼ੂ ਗੋਇਲ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਭੁੱਲਰ, ਅਜੈ ਕੁਮਾਰ, ਮਨਜੀਤ ਸਿੰਘ , ਦਿਨੇਸ਼ ਖੋਸਲਾ, ਗੁਰਬਿੰਦਰ ਸਿੰਘ, ਰਾਜਵਿੰਦਰ ਸਿੰਘ, ਗਗਨ ਬਟਾਲਾ, ਮਾਣਿਕ ਮਹਿਤਾ, ਨਿੱਕੂ ਹੰਸਪਾਲ ਸਮੇਤ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Story You May Like