The Summer News
×
Tuesday, 14 May 2024

ਟਰਾਂਸਪੋਰਟ ਮੰਤਰੀ ਦਾ ਵੱਡਾ ਦਾਅਵਾ, ਪੀਆਰਟੀਸੀ ਘਾਟੇ ‘ਚ ਨਹੀਂ ਸਗੋਂ ਮੁਨਾਫੇ ‘ਚ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਟਰਾਂਸਪੋਰਟ ਮਾਫੀਆ ਨੂੰ ਨੱਥ ਪਾ ਕੇ ਪੀਆਰਟੀਸੀ ਨੂੰ ਮੁਨਾਫੇ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ PRTC ਦੇ ਕਾਫਲੇ ਵਿਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਜਲਦ ਹੀ ਡਰਾਈਵਰਾਂ ਤੇ ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ। ਲੋੜ ਮੁਤਾਬਕ ਇਹ ਭਰਤੀ ਕੀਤੀ ਜਾਵੇਗੀ।


ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 ‘ਚ ਪੀਆਰਟੀਸੀ ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ ਹੈ।


 


Story You May Like