The Summer News
×
Monday, 20 May 2024

ਘੱਗਰ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਮਾਨਸੂਨ ਦੀ ਮਾਰ ਨੇ ਕੀਤਾ ਪੰਜਾਬ ਬੇਹਾਲ

ਪੰਚਕੂਲਾ : ਵੱਧਦੇ ਮੀਂਹ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਦੱਸ ਦੇਈਏ ਕਿ ਹੁਣ ਭਾਰੀ ਮੀਂਹ ਦਾ ਤਾਂਡਵ ਵੱਧ ਗਿਆ ਹੈ ਕਿ ਪੰਚਕੂਲਾ 'ਚ ਮੀਂਹ ਕਾਰਨ ਲੋਕਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਦੱਸ ਦੇਈਏ ਕਿ ਉਫਾਨ 'ਤੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਦਾ ਹੀ ਜਾ ਰਿਹਾ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪੰਚਕੂਲਾ 'ਚ ਹਾਲਤ ਵਿਗੜਦੇ ਜਾ ਰਹੇ ਹਨ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਵਧਦੀ ਬਾਰਿਸ਼ ਕਾਰਨ ਬਹੁਤ ਸਾਰੇ ਲੋਕਾਂ ਦੇ ਘਰਾਂ ਵਿਚ ਪਾਣੀ ਚਲਾ ਗਿਆ ਹੈ ,ਤੇ ਕਈ ਲੋਕਾਂ ਦੀਆਂ ਗੱਡੀਆਂ ਵੀ ਪਾਣੀ 'ਚ ਡੁੱਬ ਗਈਆ ਹਨ। ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਸਰਕਾਰ ਵਲੋਂ ਕੁਝ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

Story You May Like