The Summer News
×
Tuesday, 21 May 2024

ਮੌਸਮ ਵਿਭਾਗ ਨੇ ਇਨਾਂ 2 ਦਿਨਾਂ ਦਾ ਅਲਰਟ ਕੀਤਾ ਜਾਰੀ, ਜਾਣੋ ਕਿਹਾ ਜਿਹਾ ਰਹੇ ਗਏ ਮੌਸਮ

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਜਿੱਥੇ ਪਿਛਲੇ ਤਿੰਨ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੱਕ ਰਿਕਾਰਡ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਪਹੁੰਚ ਗਿਆ ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 25.4 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਮੀਂਹ ਨਾ ਪੈਣ ਕਾਰਨ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ।  ਵਿਭਾਗ ਅਨੁਸਾਰ ਸ਼ਹਿਰ 'ਚ 9 ਅਤੇ 10 ਤਰੀਕ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਅਗਲੇ 5 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 25 ਤੋਂ 26 ਡਿਗਰੀ ਰਹਿ ਸਕਦਾ ਹੈ।

Story You May Like