The Summer News
×
Tuesday, 21 May 2024

ਪੰਜਾਬ ਸਮੇਤ ਕਈ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੜ੍ਹੋ ਖ਼ਬਰ

ਚੰਡੀਗੜ੍ਹ: ਜਿੱਥੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ 'ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਚ ਬੀਤੇ ਦਿਨ ਯਾਨੀ 15 ਸਤੰਬਰ ਨੂੰ ਕਈ ਜ਼ਿਲਿਆਂ 'ਚ ਭਾਰੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।


ਮੌਸਮ ਵਿਭਾਗ ਨੇ ਪੰਜਾਬ ਸਮੇਤ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਅੰਮ੍ਰਿਤਸਰ ਅਤੇ ਲੁਧਿਆਣਾ 'ਚ ਭਾਰੀ ਮੀਂਹ ਪਿਆ ਜਦਕਿ ਫਗਵਾੜਾ ਅਤੇ ਮੋਹਾਲੀ ਚ ਘੱਟ ਬਾਰਿਸ਼ ਦੇਖਣ ਨੂੰ ਮਿਲੀ। ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈਕਿ ਇਸ ਬਾਰਿਸ਼ ਤੋਂ ਬਾਅਦ ਮੌਸਮ ਚ ਬਦਲਾਅ ਆਵੇਗਾ ਅਤੇ ਰਾਤਾਂ ਠੰਡੀਆਂ ਹੋ ਜਾਣਗੀਆਂ ਜਦਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ।

Story You May Like