The Summer News
×
Monday, 20 May 2024

ਪੰਜਾਬ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਲੁਧਿਆਣਾ : ਪੰਜਾਬ ਵਿੱਚ ਮੌਸਮ ਆਪਣਾ ਮਿਜਾਜ਼ ਬਦਲਣ ਵਾਲਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਵੇਗੀ।  ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।  ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। 25 ਸਤੰਬਰ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ ਅਤੇ ਰਾਤ ਨੂੰ ਹਲਕੀ ਠੰਢ ਹੋਵੇਗੀ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਹੁਸ਼ਿਆਰਪੁਰ, ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਰੂਪਨਗਰ, ਨਵਾਂਸ਼ਹਿਰ, ਤਰਨਤਾਰਨ, ਬਰਨਾਲਾ, ਮਾਨਸਾ, ਸੰਗਰੂਰ, ਐੱਸ.ਏ.ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Story You May Like