The Summer News
×
Monday, 20 May 2024

ਮੋਟਰ ਤੋ ਕਰੰਟ ਲੱਗਣ ਨਾਲ ਨੋਜਵਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਪਸ਼ੂਆਂ ਦਾ ਚਾਰਾ ਕੁਤਰਨ ਸਮੇਂ ਮੋਟਰ ਤੋ ਕਰੰਟ ਲੱਗਣ ਨਾਲ ਮੌਕੇ ਤੇ ਹੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਮੈਟਰੋ ਬੱਸ ਅੰਮ੍ਰਿਤਸਰ ਵਿਖੇ ਡਰਾਈਵਰ ਦੀ ਨੌਕਰੀ ਕਰਦਾ ਸੀ ਜੋ ਆਪਣੇ ਪਿੱਛੇ ਪਤਨੀ, ਮਾਂ, ਪਿਉ ਅਤੇ ਇਕ ਛੋਟੀ ਬੱਚੀ ਨੂੰ ਛੱਡ ਗਿਆ ਹੈ।


ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (28) ਪੁੱਤਰ ਹਰਭਜਨ ਸਿੰਘ ਅੱਜ ਸਵੇਰੇ ਜਦੋਂ ਪਸ਼ੂਆਂ ਲਈ ਚਾਰਾ ਕੱਟਣ ਦੀ ਤਿਆਰੀ ਕਰਨ ਲੱਗਾ ਤਾਂ ਬਿਜਲੀ ਨਾਲ ਚੱਲਣ ਵਾਲੇ ਟੋਕੇ ਨੇ ਉਸ ਨੂੰ ਆਪਣੀ ਲਪੇਟ ਵਿੱਚ ਤਾਂ ਬਿਜਲੀ ਨਾਲ ਚੱਲਣ ਵਾਲੇ ਟੋਕੇ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਮ੍ਰਿਤਕ ਆਪਣੇ ਪਿੱਛੇ ਪਤਨੀ ,ਮਾਾਤਾ, ਪਿਤਾ ਅਤੇ ਇਕ ਛੋਟੀ ਬੱਚੀ ਨੂੰ ਛੱਡ ਗਿਆ ਹੈ। ਜਿਕਰਯੋਗ ਹੈ ਕਿ ਇਸ ਨੋਜਵਾਨ ਵੱਲੋ ਦਿੱਲੀ ਵਿਚ ਕਿਸਾਨੀ ਸੰਘਰਸ਼ ਵੇਲੇ ਵੀ ਕਾਫੀ ਲੰਮਾ ਸਮਾਂ ਉਥੇ ਸੇਵਾ ਨਿਭਾਈ ਗਈ ਸੀ ! ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ! ਇਸ ਦਰਦਨਾਕ ਹਾਦਸੇ ਸਬੰਧੀ ਇਲਾਕੇ ਵਿਚ ਸੋਗ ਦੀ ਲਹਿਰ ਚੱਲ ਪਈ ਹੈ।


Story You May Like