The Summer News
×
Friday, 28 June 2024

ਤਪਾ ਮੰਡੀ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਅਤੇ ਮੌੜ ਸੁਖਪੁਰਾ ਦੀ ਹੱਦ ਤੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਜਦੋਂ ਇਸ ਗੱਲ ਦਾ ਪਤਾ ਪੁਲੀਸ ਨੂੰ ਲੱਗਿਆਂ ਤਾਂ ਪੁਲੀਸ ਨੇ ਲਾਸ਼ ਨੂੰ ਆਪਣੀ ਕਬਜ਼ੇ ’ਚ ਲੈ ਲਿਆ । ਪੁਲੀਸ ਮਾਮਲੇ ਦੀ ਜਾਂਚ ’ਚ ਜੁੱਟ ਗਈ ਹੈ।ਮਿ੍ਤਕ ਦੀ ਪਛਾਣ ਨਾਮ – ਬੱਬੂ ਸਿੰਘ , ਉਮਰ 28 ਸਾਲ ,ਪਿਤਾ ਦਾ ਨਾਮ ਗੁਰਮੀਤ ਸਿੰਘ ਜੋ ਕਿ ਤਪਾ ਮੰਡੀ ਦੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਤਾ ਲੱਗਿਆ ਕਿ ਨੌਜਵਾਨ ਫ਼ੋਨਾਂ ਦੀ ਦੁਕਾਨ ਤੇ ਕੰਮ ਕਰਦਾ ਸੀ।ਮ੍ਰਿਤਕ ਦੇ ਪਰਿਵਾਰ ਨੇ ਪੁਲੀਸ ਅੱਗੇ ਮੰਗ ਕੀਤੀ ਹੈ ਕਿ ਕਾਤਲਾਂ ਖ਼ਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਬਾਰੀਕੀ ਨਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਤਲਾਂ ਦੀ ਭਾਲ ਜਾਰੀ ਹੈ।

Story You May Like