The Summer News
×
Friday, 05 July 2024

ਪਿੰਡ ਦੇ ਨੌਜਵਾਨਾਂ ਨੇ ਮੁਕਾਤਾ 22 ਸਾਲਾਂ ਦਾ ਨੌਜਵਾਨ ,ਤੇਜ਼|ਧਾਰ ਹਥਿਆਰਾਂ ਨਾਲ਼ ਕੀਤਾ ਹਮਲਾ

ਅਬੋਹਰ  : ਅਬੋਹਰ ਮਾਰਗ ’ਤੇ ਸਥਿਤ ਪਿੰਡ ਰੂਹੜਿਆਵਾਲੀ ਵਿਖੇ ਇਕ 22 ਸਾਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀ ਹਰਪ੍ਰੀਤ ਸਿੰਘ (22) ਮਜ਼ਦੂਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੱਸ ਸਟੈਂਡ ਜਿੱਥੇ ਕਿ ਖਾਣ ਪੀਣ ਦੇ ਸਮਾਨ ਦੀਆਂ ਰੇਹੜੀਆਂ ਲੱਗਦੀਆਂ ਹਨ, ਵਿਖੇ ਖੜ੍ਹਾ ਸੀ ਕਿ ਪਿੰਡ ਦੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਆਸ ਪਾਸ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਉਧਰ ਇਸ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਨੇ ਜਾਂਚ ਸ਼ੁਰ ਕਰ ਦਿੱਤੀ ਹੈ।

Story You May Like