The Summer News
×
Tuesday, 21 May 2024

ਇਸ ਸ਼ਹਿਰ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ, ਜਾਣੋ ਨਵੀਂ ਅਪਡੇਟ

ਦਿੱਲੀ : ਦਿੱਲੀ-NCR ਦੇ ਕਈ ਇਲਾਕਿਆਂ 'ਚ ਮੌਸਮ ਖ਼ਰਾਬ ਰਿਹਾ। ਦੱਸ ਦੇਈਏ ਕਿ ਐਤਵਾਰ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਹਲਕਾ-ਹਲਕਾ ਮੀਂਹ ਵੀ ਪਿਆ। ਮੀਡੀਆ ਸੂਤਰਾਂ ਮੁਤਾਬਕ ਸੋਮਵਾਰ ਨੂੰ ਵੀ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਬਾਰਿਸ਼ ਕਾਰਨ ਪਾਰਾ 'ਚ ਗਿਰਾਵਟ ਵੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਰਾਤ ਨੂੰ ਮੀਂਹ ਦਾ ਸਿਲਸਿਲਾ ਜਾਰੀ ਰਿਹਾ।


30 ਜਨਵਰੀ ਨੂੰ ਵੀ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪਵੇਗਾ। ਦਿੱਲੀ 'ਚ ਐਤਵਾਰ ਨੂੰ 3.3 ਮਿਲੀਮੀਟਰ ਮੀਂਹ ਪਿਆ। ਇਸ ਦੇ ਨਾਲ ਹੀ ਬਰਸਾਤ ਕਾਰਨ ਸਰਦੀ ਫਿਰ ਵਧ ਗਈ ਹੈ। ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਸੀ ਪਰ ਹੁਣ ਫਿਰ ਤੋਂ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਨੌਕਰੀਪੇਸ਼ਾ ਲੋਕਾਂ ਨੂੰ ਆਉਣ-ਜਾਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Story You May Like