The Summer News
×
Wednesday, 15 May 2024

ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਫਲਾਈਟ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚੀ ਹਫੜਾ-ਦਫੜੀ

ਅੰਮ੍ਰਿਤਸਰ : ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੇ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੰਗਲੈਂਡ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਪੁੱਜੀ ਇਕ ਫਲਾਈਟ ਦੇ ਚੈਕਿੰਗ ਸਟਾਫ ਨੂੰ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇਤਰਾਜ਼ਯੋਗ ਨੋਟ ਮਿਲਿਆ। ਨੋਟ ਮਿਲਣ ਤੋਂ ਬਾਅਦ ਜਹਾਜ਼ ਨੂੰ ਜ਼ਮੀਨ 'ਤੇ ਉਤਾਰ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਥਾਂ ਤੇ ਪਹੁੰਚਾਇਆ ਗਿਆ।


ਮਿਲੀ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਬਰਮਿੰਘਮ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੀ ਏਅਰ ਇੰਡੀਆ ਏਅਰਲਾਈਨਜ਼ ਦੀ ਫਲਾਈਟ ਨੇ ਦੁਪਹਿਰ ਡੇਢ ਵਜੇ ਉਡਾਣ ਭਰਨੀ ਸੀ। ਸਫਾਈ ਦੌਰਾਨ ਇਤਰਾਜ਼ਯੋਗ ਨੋਟ ਮਿਲਣ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ ਅਤੇ ਇਸ ਦੀ ਸੂਚਨਾ ਕਰਮਚਾਰੀਆਂ ਨੂੰ ਦਿੱਤੀ ਗਈ। ਇਸ ਤੋਂ ਬਾਅਦ ਹਰਕਤ ਚ ਆਏ ਸੁਰੱਖਿਆ ਕਰਮਚਾਰੀਆਂ ਨੇ ਯਾਤਰੀਆਂ ਨੂੰ ਜਹਾਜ਼ ਚ ਦਾਖਲ ਹੋਣ ਤੋਂ ਰੋਕ ਦਿੱਤਾ। ਜਹਾਜ਼ ਦੀ 3 ਘੰਟੇ ਦੀ ਜਾਂਚ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਅਜਿਹਾ ਕੁਝ ਨਹੀਂ ਮਿਲਿਆ। ਇਸ ਗੱਲ ਦੀ ਪੁਸ਼ਟੀ ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਕੀਤੀ ਹੈ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਹ ਅਫਵਾਹ ਹੈ। ਸੁਰੱਖਿਆ ਕਰਮੀਆਂ ਨੂੰ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸ਼ਾਮ ਕਰੀਬ 6 ਵਜੇ ਫਲਾਈਟ ਨੂੰ ਰਵਾਨਾ ਕੀਤਾ ਜਾਵੇਗਾ।

Story You May Like