The Summer News
×
Thursday, 16 May 2024

ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਲੱਗੀਆਂ ਰੌਣਕਾਂ, ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੱਚੇ ਨੂੰ ਜਨਮ

ਚੰਡੀਗੜ : ਪੰਜਾਬੀ ਮਰਹੂਮ ਗਾਇਕ ਸਿਧੂ ਮੂਸੇਵਾਲੇ ਦੇ ਘਰ ਇੱਕ ਵਾਰ ਫਿਰ ਕਿਲਕਾਰੀ ਗੂੰਜ ਉਠੀ, ਮਾਤਾ ਚਰਨ ਕੌਰ ਨੇ ਬੇਟੇ ਨੂੰ ਦਿੱਤਾ ਜਨਮ ।


ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਹੈ।


ਸਿਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਆਪਨੇ ਨਿੱਕੇ ਬੇਟੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, 'ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕ੍ਰੋੜਾਂ ਆਤਮਾਵਾਂ ਦੇ ਆਸ਼ੀਰਵਾਦ ਨਾਲ ਆਖਿਰ ਰੱਬ ਨੇ ਸ਼ੁਭ ਦਾ ਛੋਟੇ ਭਰਾ ਸਾਡੀ ਝੋਲੀ 'ਚ ਪਾ ਦਿੱਤਾ ਹੈ। ਵਾਹਿਗੁਰੂ ਜੀ ਦੇ ਆਸ਼ੀਰਵਾਦ ਨਾਲ ਪਰਿਵਾਰ ਤੰਦਰੁਸਤ ਹੈ ਅਤੇ ਮੈਂ ਸਾਰੇ ਸ਼ੁਭਚਿੰਤਕਾਂ ਦਾ ਪਿਆਰ ਦੇਣ ਲਈ ਧੰਨਵਾਦੀ ਹਾਂ।'

Story You May Like