The Summer News
×
Tuesday, 21 May 2024

ਇਹਨਾਂ ਇਲਾਕਿਆਂ 'ਚ ਹੁਣ ਮਿਲੇਗੀ ਸੀਤ ਲਹਿਰ ਤੋਂ ਰਾਹਤ, ਜਾਣੋ ਕਿਵੇਂ..?

ਦਿੱਲੀ : ਪਿਛਲੇ ਕੁੱਝ ਦਿਨਾਂ ਤੋਂ ਧੁੰਦ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਉਹਨਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਰਿਹਾ ਸੀ। ਧੁੰਦ ਕਾਰਨ ਲੋਕਾਂ ਦੇ ਕੰਮ-ਕਰ ਵੀ ਬੰਦ ਪਿਆ ਹੈ। ਜਿਸ ਦੇ ਚੱਲਦੇ ਮੌਸਮ ਵਿਭਾਗ ਵਲੋਂ ਪੰਜਾਬ ਅਤੇ ਹਰਿਆਣਾ ਸਮੇਤ ਅੱਜ ਦਿੱਲੀ-ਐੱਨ.ਸੀ.ਆਰ. 'ਚ ਹਲਕੀ ਬਾਰਿਸ਼ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਦਸੀ ਹੈ।


ਇਸ ਦੇ ਨਾਲ ਹੀ ਉੱਤਰਾਖੰਡ ਅਤੇ ਜੰਮੂ-ਕਸ਼ਮੀਰ , ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਬਰਫਬਾਰੀ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ 23-24 ਜਨਵਰੀ ਨੂੰ ਦਿੱਲੀ ਸਮੇਤ ਉੱਤਰ-ਪੱਛਮੀ ਭਾਰਤ 'ਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।


 (ਮਨਪ੍ਰੀਤ ਰਾਓ) 


 

Story You May Like