The Summer News
×
Friday, 17 May 2024

ਆਵਾਜਾਈ ਤੇ ਸਵੇਰ-ਸ਼ਾਮ ਸੈਰ ਕਰਨ ਵਾਲਿਆਂ ਲਈ ਹੋਵੇਗਾ ਲਾਹੇਵੰਦ ਇਹ ਮਾਰਗ - ਰਾਜਿੰਦਰਪਾਲ ਕੌਰ ਛੀਨਾ

ਲੁਧਿਆਣਾ, 08 ਜੂਨ - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 50 ਵਿੱਚ ਦੋਨੋਂ ਪਾਸੇ ਬਣਨ ਵਾਲੇ ਸਲਿੱਪ ਰੋਡ ਦਾ ਉਦਘਾਟਨ ਕੀਤਾ ਗਿਆ। ਐਮ.ਐਲ.ਏ. ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਲੁਧਿਆਣਾ ਦੱਖਣੀ ਵਿਚ ਵਿਕਾਸ ਕਾਰਜ ਪੂਰੇ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਵੱਖ-ਵੱਖ ਮੁਹਿੰਮਾਂ ਅਤੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ।


ਵਿਧਾਇਕਾ ਛੀਨਾ ਨੇ ਕਿਹਾ ਕਿ ਵਾਰਡ ਨੰਬਰ 50 ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਰੋਡ ਦੇ ਦੋਵੇਂ ਪਾਸੇ ਸਲਿੱਪ ਰੋਡ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਲਿੱਪ ਰੋਡ ਦੀ ਉਸਾਰੀ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਸਵੇਰੇ-ਸ਼ਾਮ ਸੈਰ ਕਰਨ ਵਾਲਿਆਂ ਨੂੰ ਵੀ ਇਸ ਸੜ੍ਹਕ ਦਾ ਲਾਭ ਮਿਲੇਗਾ। ਸਥਾਨਕ ਵਸਨੀਕਾਂ ਵੱਲੋਂ ਵੀ ਵਿਧਾਇਕਾ ਛੀਨਾ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।


ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਕਿਹਾ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹੈ ਅਤੇ ਇੱਕ ਇੱਕ ਕਰਕੇ ਉਨ੍ਹਾਂ ਵੱਲੋਂ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ।

Story You May Like