ਮਲੋਟ 'ਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ,ਪਿੰਡ ਦੇ ਸਰਪੰਚ ਸਮੇਤ 350 ਪਰਿਵਾਰ ਹੋਏ ਆਪ 'ਚ ਸ਼ਾਮਿਲ
ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ 2 ਤੋਂ 4 ਸਤੰਬਰ ਤੱਕ
ਚੰਡੀਗੜ੍ਹ, 14 ਅਗਸਤ
ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੈਸ਼ਨ 2 ਸਤੰਬਰ ਤੋਂ 4 ਤੱਕ ਚੱਲੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਪੰਜਾਬ ਫਾਇਰ ਸੇਫਟੀ ਐਕਟ ਵਿੱਚ ਸੋਧ ‘ਤੇ ਮੁਹਰ ਲਗਾਈ ਗਈ ਹੈ। ਦੱਸ ਦੇਈਏ ਕਿ ਫਾਇਰ ਸੇਫਟੀ ਪਰਮਿਸ਼ਨ ਦੀ ਮਿਆਦ ਵਧਾਈ ਗਈ ਹੈ। ਫਾਇਰ ਸੇਫ਼ਟੀ ਵਿੱਚ ਮਹਿਲਾਵਾਂ ਨੂੰ ਭਰਤੀ ਵਿੱਚ ਰਿਆਇਤ ਦਾ ਫੈਸਲਾ ਲਿਆ ਗਿਆ ਹੈ। NOC 1 ਸਾਲ ਦੀ ਥਾਂ ਹੁਣ 3 ਸਾਲ ਲਈ ਹੋਵੇਗੀ। ਫੈਮਿਲੀ ਕੋਰਟ ਵਿੱਚ ਕਾਊਂਸਲਰ ਦਾ ਭੱਤਾ 600 ਰੁਪਏ ਪ੍ਰਤੀ ਦਿਨ ਕੀਤਾ ਗਿਆ ਹੈ। ਇਹ ਭੱਤਾ 75 ਰੁਪਏ ਤੋਂ ਵਧਾ ਕੇ 600 ਰੁਪਏ ਕੀਤਾ ਗਿਆ ਹੈ।