ਪਤੰਜਲੀ ਦੀ ਸੋਨ ਪਾਪੜੀ ਕਾਰਨ ਅਸਿਸਟੈਂਟ ਮੈਂਨੇਜਰ ਸਮੇਤ ਤਿੰਨ ਨੂੰ ਹੋਈ ਜੇਲ੍ਹ
ਬਾਬਾ ਰਾਮਦੇਵ news: ਬਾਬਾ ਰਾਮਦੇਵ ਦੀ ਪਤੰਜਲੀ ਨਾਂ ਦੀ ਕੰਪਨੀ ਆਪਣੇ ਸਾਰੇ ਪ੍ਰੋਡਕਟ 99% ਸ਼ੁੱਧ ਹੋਣ ਦਾ ਦਾਅਵਾ ਕਰਦੀ ਹੈ। ਪਰ 17 ਅਕਤੂਬਰ, 2019 ਨੂੰ, ਇੱਕ ਫੂਡ ਸੇਫਟੀ ਇੰਸਪੈਕਟਰ ਨੇ ਪਿਥੌਰਾਗੜ੍ਹ ਦੇ ਬੇਰੀਨਾਗ ਦੇ ev news:ਮੁੱਖ ਬਾਜ਼ਾਰ ਵਿੱਚ ਲੀਲਾ ਧਰ ਪਾਠਕ ਦੀ ਦੁਕਾਨ ਦਾ ਦੌਰਾ ਕੀਤਾ, ਜਿੱਥੇ ਪਤੰਜਲੀ ਨਵਰਤਨ ਇਲੈਚੀ ਸੋਨ ਪਾਪੜੀ ਬਾਰੇ ਚਿੰਤਾਵਾਂ ਪ੍ਰਗਟਾਈਆਂ ਗਈਆਂ ਸਨ। ਨਮੂਨੇ ਇਕੱਠੇ ਕੀਤੇ ਗਏ ਅਤੇ ਰਾਮਨਗਰ ਕਾਨ੍ਹਾ ਜੀ ਡਿਸਟ੍ਰੀਬਿਊਟਰ ਦੇ ਨਾਲ-ਨਾਲ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਨੋਟਿਸ ਜਾਰੀ ਕੀਤੇ ਗਏ। ਜਿਸ ਵਿੱਚ ਪਤੰਜਲੀ ਦੀ ਸੋਨ ਪਾਪੜੀ ਦੀ ਕੁਆਲਿਟੀ ਘਟੀਆ ਦੱਸੀ ਗਈ ਹੈ । ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਂਸਟ ਵਿੱਚ ਫੇਲ ਹੋ ਗਈ ਹੈ। ਜਿਸ ਕਾਰਨ ਅਸਿਸਟੈਂਟ ਮੈਂਨੇਜਰ ਦੇ ਨਾਲ ਉਸਦੇ ਤਿੰਨ ਸਾਥੀਆਂ ਨੂੰ ਜੇਲ੍ਹ ਹੋਈ ਹੈ।
ਸੁਣਵਾਈ ਤੋਂ ਬਾਅਦ ਅਦਾਲਤ ਨੇ ਤਿੰਨਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਦੀ ਧਾਰਾ 59 ਤਹਿਤ ਤਿੰਨਾਂ ਨੂੰ 6 ਮਹੀਨਿਆਂ ਦੀ ਸਜ਼ਾ ਤੇ 5,000, 10,000 ਅਤੇ 25,000 ਰੁਪਏ ਜੁਰਮਾਨੇ ਲਾਇਆ ਹੈ।ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਆਪਣਾ ਫੈਸਲਾ ਸੁਣਾਇਆ। ਫੂਡ ਸੇਫਟੀ ਅਧਿਕਾਰੀ ਨੇ ਕਿਹਾ, "ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤ ਸਪੱਸ਼ਟ ਤੌਰ 'ਤੇ ਉਤਪਾਦ ਦੀ ਘਟੀਆ ਗੁਣਵੱਤਾ ਨੂੰ ਦਰਸਾਉਂਦੇ ਹਨ।"