The Summer News
×
Friday, 14 February 2025

ਵਾਤਾਵਰਣ ਨੂੰ ਸਾਫ ਰੱਖਣ ਲਈ ਹਲਕਾ ਪੂਰਬੀ ਦੇ ਵਿਧਾਇਕ ਨੇ ਦਿੱਤੇ 10 ਨਵੇਂ ਈ- ਰਿਕਸ਼ਾ

ਲੁਧਿਆਣਾ,13 ਅਗਸਤ (ਸ਼ਾਕਸ਼ੀ ਸ਼ਰਮਾ) : ਲੁਧਿਆਣਾ ਦੇ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਇਕ ਵੱਡਾ ਉਪਰਾਲਾ ਕਰਦਿਆਂ ਸ਼ਹਿਰ ਵਿੱਚ ਕੂੜਾ ਚੁੱਕਣ ਦੇ ਲਈ ਈ-ਰਿਕਸ਼ਾ ਆਪਣੇ ਦਫਤਰੋਂ ਰਵਾਨਾ ਕੀਤੇ। ਇਸ ਮੌਕੇ ਤੇ ਨਗਰ ਨਿਗਮ ਜ਼ੋਨ-ਬੀ ਦੀ ਜੁਆਇੰਟ ਕਮਿਸ਼ਨਰ ਸੋਨਮ ਚੌਧਰੀ ਵੀ ਮੌਜੂਦ ਰਹੇ। ਗੱਲਬਾਤ ਕਰਦਿਆਂ ਸੋਨਮ ਚੌਧਰੀ ਨੇ ਕਿਹਾ ਕਿ ਸ਼ਹਿਰ ਵਿਚ ਸਾਫ਼ ਸਫ਼ਾਈ ਦੀ ਸਥਿਤੀ ਕਾਫੀ ਖਰਾਬ ਹੋ ਗਈ ਹੈ। ਲੇਕਿਨ ਹੁਣ ਜਦੋਂ ਸਫ਼ਾਈ ਮੁਲਾਜ਼ਮਾਂ ਨੂੰ ਈ-ਰਿਕਸ਼ਾ ਮਿਲ ਗਏ ਹਨ ਤਾਂ ਕੂੜਾ ਸਹੀ ਸਮੇਂ ਤੇ ਡੰਪ ਤੇ ਪਹੁੰਚਾ ਦਿੱਤਾ ਜਾਵੇਗਾ। ਹਲਕਾ ਪੂਰਬੀ ਲਈ 10 ਈ-ਰਿਕਸ਼ਾ ਸ਼ੁਰੂ ਕੀਤੇ ਗਏ ਹਨ।


ਵਿਧਾਇਕ ਭੋਲਾ ਗਰੇਵਾਲ ਨੇ ਸਫਾਈ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਿਚ ਸਫਾਈ ਵਿਵਸਥਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਈ-ਰਿਕਸ਼ਾ ਵਾਤਾਵਰਣ ਲਈ ਵੀ ਅਨੁਕੂਲ ਹਨ ਅਤੇ ਇਸ ਦੇ ਨਾਲ ਪ੍ਰਦੂਸ਼ਣ ਵੀ ਨਹੀਂ ਫੈਲਦਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਈ-ਰਿਕਸ਼ਾ ਦੇ ਨਾਲ ਨਗਰ ਨਿਗਮ ਦੇ ਉੱਤੇ ਡੀਜ਼ਲ ਤੇ ਪੈਟਰੋਲ ਦੇ ਖਰਚ ਦਾ ਬੋਝ ਵੀ ਘੱਟ ਹੋਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬਕਾਏ ਟੈਕਸਾਂ ਦਾ ਭੁਗਤਾਨ ਕਰਨ ਤਾਂ ਜੋ ਸ਼ਹਿਰ ਦਾ ਵਿਕਾਸ ਚੰਗੇ ਤਰੀਕੇ ਨਾਲ ਹੋ ਸਕੇ। ਇਸ ਨਾਲ ਓਹ ਸ਼ਹਿਰ ਦੇ ਵਿਕਾਸ ‘ਚ ਵੀ ਯੋਗਦਾਨ ਪਾ ਸਕਦੇ ਹਨ।


Story You May Like