The Summer News
×
Saturday, 11 May 2024

ਤੰਦਰੁਸਤ ਰਹਿਣ ਲਈ ਡਾ. ਰੰਜੂ ਸਿੰਗਲਾ ਸਿਵਲ ਸਰਜਨ ਵੱਲੋਂ ਖੁਦ ਯੋਗਾ ਕਰਕੇ ਸਿਹਤ ਸਟਾਫ ਲੋਕਾਂ ਨੂੰ ਰੋਜ਼ਾਨਾ ਯੋਗ ਕਰਨ ਲਈ ਕੀਤਾ ਪ੍ਰੇਰਿਤ

ਸ੍ਰੀ ਮੁਕਤਸਰ ਸਾਹਿਬ, 21 ਜੂਨ : ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਬੰਧ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਸਿਵਲ ਹਸਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਸਟਾਫ ਲਈ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਵੱਲੋਂ ਖੁਦ ਯੋਗਾ ਕੀਤਾ ਗਿਆ ਅਤੇ ਸਿਵਲ ਹਸਤਪਾਲ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ ਅਤੇ ਸਿਵਲ ਸਰਜਨ ਦਫਤਰ ਦੇ ਸਟਾਫ ਵੱਲੋਂ ਵੀ ਇਸ ਯੋਗਾ ਕੈਂਪ ਵਿਚ ਭਾਗ ਲਿਆ ਗਿਆ।


ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ 9ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਅੱਜ ਦੁਨੀਆ ਭਰ ਵਿਚ ਮਨਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਗਰੁਕ ਕਰਨ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵੀ ਵਿਸ਼ੇਸ਼ ਯੋਗਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾ ਕਿਹਾ ਕਿ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਇਸ ਸਾਲ ਦਾ ਥੀਮ “ਹਰ ਘਰ ਦੇ ਵੇਹੜੇ ਵਿਚ ਯੋਗ” ਹੈ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਵਿਚ ਵਿਸ਼ੇਸ਼ ਯੋਗਾ ਮੁਹਿੰਮ ਦੀ ਸ਼ੁਰੂਆਤ ਖੁਦ ਯੋਗਾ ਕਰਕੇ ਕੀਤੀ ਗਈ ਹੈ ਅਤੇ ਸੁਨੇਹਾ ਦਿੱਤਾ ਗਿਆ ਹੈ ਕਿ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਹਰ ਘਰ ਵਿਚ ਯੋਗ ਨੂੰ ਲ਼ੈਕੇ ਜਾਣਾ ਹੈ। ਅਜੋਕੇ ਸਮੇਂ ਵਿੱਚ ਸਰੀਰਕ ਗਤੀਵਿਧੀਆਂ ਦੀ ਕਮੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਰੀਰ ਨੂੰ ਘੇਰ ਲੈਂਦੀਆਂ ਹਨ, ਬਿਮਾ.ਰੀਆਂ ਤੋਂ ਬਚਣ ਲਈ ਸਵੇਰੇ ਇੱਕ ਘੰਟਾ ਯੋਗ ਅਭਿਆਸ ਅਤੇ ਸੈਰ ਜਰੂਰ ਕਰਨੀ ਚਾਹੀਦੀ ਹੈ।


ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਦਵਾਈਆਂ ਦੇ ਚੱਕਰ ਵਿੱਚ ਪੈਣ ਨਾਲੋਂ ਚੰਗਾ ਹੈ ਕਿ ਅਸੀਂ ਯੋਗ ਨੂੰ ਅਪਣਾ ਕੇ ਕੁਦਰਤੀ ਤੌਰ ’ਤੇ ਸਰੀਰ ਨੂੰ ਨਿਰੋਗ ਰੱਖੀਏ। ਉਹਨਾਂ ਕਿਹਾ ਕਿ ਯੋਗ ਸਿਰਫ਼ ਇੱਕ ਕਸਰਤ ਨਹੀਂ ਬਲਕਿ ਇੱਕ ਪੂਰੀ ਜੀਵਨ ਸ਼ੈਲੀ ਹੈ ਤੇ ਇਸ ਨੂੰ ਅਪਣਾ ਕੇ ਆਪਣੇ ਜੀਵਨ ਅਤੇ ਚੌਗਿਰਦੇ ਨੂੰ ਖੂਬਸੂਰਤ ਅਤੇ ਤੰਦਰੁਸਤ ਬਨਾਇਆ ਜਾ ਸਕਦਾ ਹੈ। ਇਸ ਮੌਕੇ ਡਾ. ਭੁਪਿੰਦਰਜੀਤ ਕੌਰ ਐਸ.ਐਮ.ਓ. ਇੰਚ ਸਿਵਲ ਹਸਤਪਾਲ ਨੇ ਕਿਹਾ ਕਿ ਸਾਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਤੋਂ ਬਚਣ ਲਈ ਤੰਬਾਕੁ ਅਤੇ ਸ਼ਰਾਬ ਦਾ ਸੇਵਨ ਨਹੀ ਕਰਨਾ ਚਾਹੀਦਾ। ਰੋਜ਼ਾਨਾ ਜਿੰਦਗੀ ਵਿੱਚ ਹਰੀਆਂ ਸਬਜੀਆਂ, ਫਲ ਅਤੇ ਸੰਤੁਲਿਤ ਭੋਜਨ ਦਾ ਇਸਤੇਮਾਲ ਕਰਨਾ ਚਾਹੀਦਾ ਹੈ।


ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਭੁਪਿੰਦਰਜੀਤ ਕੌਰ ਐਸ.ਐਮ.ਓ. ਸਿਵਲ ਹਸਪਤਾਲ,ਡਾ. ਗੁਰਵੀਰ ਕੌਰ,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ.,ਸ਼ਿਵਪਾਲ ਸਿੰਘ ਡੀ.ਸੀ.ਐਮ., ਲਾਲ ਚੰਦ, ਭਾਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ, ਸੁਨੀਤਾ ਰਾਣੀ ਨਰਸਿੰਗ ਸਿਸਟਰ,ਗੁਰਮੇਲ ਕੌਰ ਐਲ.ਐਚ.ਵੀ ਅਤੇ ਸਿਵਲ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਸੀ।

Story You May Like