The Summer News
×
Saturday, 18 May 2024

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦਾ ਅੱਜ ਚੌਥਾ ਦਿਨ, ਸ਼ੰਭੂ ਬਾਰਡਰ 'ਤੇ ਇੱਕ ਕਿਸਾਨ ਦੀ ਹੋਈ ਮੌ/ਤ

ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਦੇ ਮਾਰਚ ਦਾ ਅੱਜ ਚੌਥਾ ਦਿਨ ਹੈ। ਖ਼ਬਰ ਹੈ ਕਿ ਕਿਸਾਨ ਐਤਵਾਰ ਨੂੰ ਹੀ ਦਿੱਲੀ ਵੱਲ ਮਾਰਚ ਕਰਨਗੇ। ਇਸ ਦੌਰਾਨ ਹਰਿਆਣਾ ਦੇ ਸ਼ੰਭੂ ਬਾਰਡਰ ਤੋਂ ਅਹਿਮ ਖਬਰ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਬਾਅਦ 'ਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।


ਪ੍ਰਾਪਤ ਜਾਣਕਾਰੀ ਅਨੁਸਾਰ 65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਇੱਥੇ ਉਨ੍ਹਾਂ ਅੰਬਾਲਾ ਦੇ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ 'ਚ ਹਿੱਸਾ ਲਿਆ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।


ਵੀਰਵਾਰ ਦੇਰ ਰਾਤ ਛਾਤੀ ਵਿਚ ਤੇਜ਼ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Story You May Like