The Summer News
×
Tuesday, 21 May 2024

ਦਰਦਨਾਕ ਸੜਕ ਹਾਦਸਾ: ਟਰੱਕ ਦੇ ਉਡੇ ਪਰਖਚੇ, ਇਕ ਦੀ ਹੋਈ ਮੌਤ

ਅਬੋਹਰ : ਅਬੋਹਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਆਲਮਗੜ੍ਹ ਨੇੜੇ ਟਰਾਲੀ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਨੌਜਵਾਨ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਦੋਸਤਾਂ ਨਾਲ ਵਿਆਹ ਸਮਾਗਮ 'ਚ ਸ਼ਾਮਲ ਹੋ ਕੇ ਘਰ ਪਰਤ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰਾਲੀ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Story You May Like