The Summer News
×
Sunday, 19 May 2024

ਸੁਰੱਖਿਅਤ, ਸ਼ੇਅਰ ਫੂਡ ਅਤੇ ਫੋਰਟੀਫਾਇਡ ਫੂਡ ਬਾਰੇ ਫੂਡ ਵਿਕਰੇਤਾਵਾਂ ਨੂੰ ਸਿਹਤ ਵਿਭਾਗ ਵਲੋਂ ਦਿੱਤੀ ਗਈ ਟਰੇਨਿੰਗ:

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ- ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਸ਼੍ਰੀ ਅਭਿਨਵ ਤ੍ਰਿਖਾ ਆਈ.ਏ.ਐਸ. ਕਮਿਸ਼ਨਰ ਫੂਡ ਸੇਫਟੀ ਪੰਜਾਬ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼੍ਰੀ ਮੁਕਤਸਰ ਸਾਹਿਬ ਦੇ ਫੂਡ ਵਿਕਰੇਤਾਵਾਂ ਨੂੰ ਸੁਰੱਖਿਅਤ, ਸ਼ੇਅਰ ਫੂਡ ਅਤੇ ਫੋਰਟੀਫਾਇਡ ਫੂਡ ਬਾਰੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਟਰੇਨਿੰਗ ਦਿੱਤੀ ਗਈ।ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਫੂਡ ਵਿਕਰੇਤਾਵਾਂ ਨੂੰ ਦੱਸਿਆ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੀ ਗੁਣਵਤਾ ਨੂੰ ਬਰਕਰਾਰ ਰੱਖਿਆ ਜਾਵੇ।
                 


ਉਨ੍ਹਾ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਬਣਾਉਣ ਲਈ ਸ਼ੁੱਧ ਸਮਾਨ ਦੀ ਵਰਤੋਂ ਕੀਤੀ ਜਾਵੇ ਅਤੇ ਵਸਤੂਆਂ ਤਿਆਰ ਕਰਦੇ ਸਮੇਂ ਖੁਰਾਕੀ ਤੱਕ ਨਸ਼ਟ ਨਾ ਹੋਣ ਦਿੱਤੇ ਜਾਣ ।ਉਨ੍ਹਾ ਕਿਹਾ ਕਿ ਸਰਕਾਰ ਵਲੋਂ ਖਾਣ ਪੀਣ ਵਸਤੂਆਂ ਵਿਚ ਲੋੜੀਂਦੇ ਖੁਰਾਕੀ ਤੱਤਾਂ ਅਤੇ ਵਿਟਾਮਿਨ ਦੀ ਮਾਤਰਾ ਨੂੰ ਪੂਰਾ ਕਰਨ ਲਈ ਫੋਰਟੀਫਾਇਡ ਫੂਡ ਮਿਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਲੋੜੀਦੇ ਤੱਤ ਮਿਲ ਸਕਣ ।ਇਸ ਮੌਕੇ ਸ਼੍ਰੀ ਹੈਰੀ ਸੰਧੂ ਸੰਚੇ ਐਜੂਕੇਸ਼ਨਲ ਸੋਸਾਇਟੀ ਤੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਸ਼ੇਅਰ ਫੂਡ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਬਚਿਆ ਹੋਇਆ ਭੋਜਨ ਨਸ਼ਟ ਨਹੀ ਕਰਨਾ ਚਾਹੀਦਾ ਸਗੋਂ ਇਸ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਚਾਹੀਦਾ ਹੈ।ਇਸ ਮੌਕੇ ਡਾ ਜਤਿੰਦਰ ਸਿੰਘ ਵਿਰਕ ਫੂਡ ਸੇਫਟੀ ਅਫਸਰ ਨੇ ਕਿਹਾ ਕਿ ਜਿਲ੍ਹੇ ਦੇ ਲੋਕਾਂ ਨੂੰ ਸਾਫ ਸੁਧਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।



ਉਨ੍ਹਾ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ।ਇਸ ਮੌਕੇ ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟਕ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਮਠਿਆਈ ਵਿਕਰੇਤਾ, ਹਲਵਾਈ,ਕਰਿਆਣਾ ਵਪਾਰੀ, ਡੇਅਰੀ ਮਾਲਕ ਅਤੇ ਦੋਧੀ ਸ਼ਾਮਿਲ ਸਨ।

Story You May Like