ਅੱਜ ਨਹੀਂ ਸਗੋਂ ਕੱਲ੍ਹ ਰੋਕੀਆਂ ਜਾਣਗੀਆਂ ਟ੍ਰੇਨਾਂ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 9 ਅਪ੍ਰੈਲ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਫੈਸਲਾ ਪਟਿਆਲਾ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।
ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਵੀ ਗੱਲ ਕਰਨ ਲਈ ਤਿਆਰ ਹੈ। ਅੱਜ ਦਾ ਰੇਲਵੇ ਅੰਦੋਲਨ 1 ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ 10 ਅਪ੍ਰੈਲ ਨੂੰ ਕਿਸਾਨ ਸ਼ੰਭੂ ਬਾਰਡਰ 'ਤੇ ਰੇਲਾਂ ਰੋਕਣਗੇ। ਦੱਸ ਦਈਏ ਕਿ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਹੋਰ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਰੇਲਵੇ ਅੱਗੇ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ।