The Summer News
×
Tuesday, 14 May 2024

ਧੁੰਦ ਕਾਰਨ ਯਾਤਰਾ ਪ੍ਰਭਾਵਿਤ, ਟਰੇਨਾਂ ਦੇ ਰੁਕੇ ਪਹੀਏ, 14 ਉਡਾਣਾਂ ਵੀ ਹੋਈਆਂ ਰੱਦ

ਚੰਡੀਗੜ੍ਹ : ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੰਦ ਕਾਰਨ ਰੇਲਵੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਧੁੰਦ ਕਾਰਨ ਟਰੇਨਾਂ ਦੀ ਰਫਤਾਰ ਵੀ ਘੱਟ ਰਹੀ ਹੈ। ਭਾਵੇਂ ਵਿਭਾਗ ਨੇ ਰੇਲ ਗੱਡੀਆਂ ਦੇ ਡਰਾਈਵਰਾਂ ਨੂੰ ਧੁੰਦ ਤੋਂ ਬਚਾਅ ਲਈ ਉਪਕਰਨ ਵੀ ਮੁਹੱਈਆ ਕਰਵਾਏ ਹਨ ਪਰ ਫਿਰ ਵੀ ਧੁੰਦ ਕਾਰਨ ਰੇਲ ਗੱਡੀਆਂ ਲੇਟ ਹੋ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਅੱਤ ਦੀ ਠੰਢ ਵਿੱਚ ਰੇਲਵੇ ਸਟੇਸ਼ਨਾਂ ’ਤੇ ਬੈਠ ਕੇ ਰੇਲ ਗੱਡੀਆਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ।


ਸ਼ੁੱਕਰਵਾਰ ਨੂੰ ਵੀ ਜ਼ਿਆਦਾਤਰ ਟਰੇਨਾਂ ਆਪਣੇ ਨਿਰਧਾਰਿਤ ਸਮੇਂ ਤੋਂ ਲੇਟ ਚੱਲੀਆਂ, ਜਿਨ੍ਹਾਂ 'ਚ ਸੱਚਖੰਡ ਐਕਸਪ੍ਰੈੱਸ ਕਰੀਬ 10 ਘੰਟੇ, ਮਾਲਵਾ ਐਕਸਪ੍ਰੈੱਸ 9 ਘੰਟੇ, ਛੱਤੀਸਗੜ੍ਹ ਐਕਸਪ੍ਰੈੱਸ 4 ਘੰਟੇ, ਜੰਮੂ ਤੋਂ ਚੱਲਣ ਵਾਲੀਆਂ ਜ਼ਿਆਦਾਤਰ ਟਰੇਨਾਂ 2 ਤੋਂ 3 ਘੰਟੇ ਦੇਰੀ ਨਾਲ ਚੱਲੀਆਂ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਮੌਸਮ ਦੇ ਕਾਰਨ ਟਰੇਨਾਂ ਤੈਅ ਸਮੇਂ ਤੋਂ ਪਿੱਛੇ ਚੱਲ ਸਕਦੀਆਂ ਹਨ।


ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 14 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ 19 ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੋਈਆਂ। ਇਸ ਦੇ ਨਾਲ ਹੀ ਬਰਮਿੰਘਮ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ ਦੇ 1.40 ਮਿੰਟ ਦੀ ਦੇਰੀ ਨਾਲ ਉਤਰਨ ਦੀ ਸੰਭਾਵਨਾ ਹੈ। ਦੁਬਈ ਲਈ ਰਵਾਨਾ ਹੋਣ ਵਾਲੀ ਫਲਾਈਟ ਸਵੇਰੇ 8.40 ਦੀ ਬਜਾਏ ਦੁਪਹਿਰ 12 ਵਜੇ ਟੇਕ ਆਫ ਕਰੇਗੀ।

Story You May Like