The Summer News
×
Monday, 13 May 2024

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਲੱਗਣਗੇ ਵਿਸ਼ੇਸ ਕੈਂਪ

ਬਟਾਲਾ, 1 ਫਰਵਰੀ :  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ  ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. (ਯੂਨੀਕ ਡਿਸਏਬੀਲਿਟੀ ਅਡੈਂਟਿਟੀ ਕਾਰਡ) ਕਾਰਡ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਉਨਾਂ ਨੇ ਅੱਗੇ ਦੱਸਿਆ ਕਿ ਕਿ ਵਿਭਾਗ ਵੱਲੋਂ 5, 12, 19 ਅਤੇ 26 ਫਰਵਰੀ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਜ਼ਿਲ੍ਹਾ ਹਸਪਤਾਲ, ਬੱਬਰੀ (ਗੁਰਦਾਸਪੁਰ) ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ 8, 16, 23 ਅਤੇ 29 ਫਰਵਰੀ ਨੂੰ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਇਹ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਅਜੇ ਤੱਕ ਯੂ.ਡੀ.ਆਈ.ਡੀ. ਕਾਰਡ ਨਹੀਂ ਬਣੇ ਉਹ ਉੱਪਰ ਦਿੱਤੀਆਂ ਗਈਆਂ ਮਿਤੀਆਂ ਅਨੁਸਾਰ ਆਪਣੇ ਨੇੜੇ ਦੇ ਕੈਂਪ ਵਿੱਚ ਪਹੁੰਚ ਕੇ ਆਪਣਾ ਕਾਰਡ ਬਣਵਾਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਸੀ.ਡੀ.ਪੀ.ਓ ਦਫ਼ਤਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ।

Story You May Like