The Summer News
×
Thursday, 16 May 2024

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਤੇਜੀ ਨਾਲ ਚੱਲ ਰਹੇ ਹਨ ਚਹੁਪੱਖੀ ਵਿਕਾਸ ਕਾਰਜ

ਬਟਾਲਾ, 6 ਜੂਨ :  ਹਲਕਾ ਵਿਧਾਇਕ  ਬਟਾਲਾ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ  ਵਾਰਡ ਨੰ: 30 ਨੇੜੇ ਸੀਤਾ ਰਾਮ ਦੀ ਹਲਟੀ ਵਿਖੇ ਸੀਮੇਂਟ ਵਾਲੀ ਸੜਕ ਦਾ ਨਿਰਮਾਣ ਅਤੇ ਉਮਰਪੁਰਾ ਵਿਖੇ ਗੁਰਬਚਨ ਕੋਲਡ ਸਟੋਰ ਤੋਂ ਸੰਗਤਪੁਰ ਤੱਕ ਲੁੱਕ ਵਾਲੀ ਸੜਕ ਦਾ ਨਿਰਮਾਣ ਕਾਰਜ ਆਪ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੀਤਾ ਗਿਆ।


ਵਿਕਾਸ ਕੰਮ ਸ਼ੁਰੂ ਕਰਵਾਉਣ ਉਪਰੰਤ ਗੱਲ ਕਰਦਿਆਂ ਆਪ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੈਨੇਜਰ ਅਤਰ ਸਿੰਘ, ਦਿਨੇਸ਼ ਖੋਸਲਾ,  ਰਾਜੇਸ਼ ਤੁਲੀ,  ਬਿੱਟੂ ਜੰਬਾਂ,  ਹੀਰਾ ਲਾਲ, ਅਨੀਸ਼ ਅਗਰਵਾਲ, ਮਨਜੀਤ ਸਿੰਘ ਭੁੱਲਰ,  ਜੇਈ ਰੋਹਿਤ ਉੱਪਲ ਅਤੇ ਨਵਦੀਪ ਨੇ ਕਿਹਾ ਕਿ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਜਿੱਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।


ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਬਹੁਤ ਪੁਰਾਣੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨਾਂ ਦੱਸਿਆ ਕਿ ਸਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ ਤੇ ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਵਿਧਾਇਕ ਸਾਰੀ ਕਲਸੀ ਵਲੋਂ ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।


ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਬਟਾਲਾ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ  ਵਿਧਾਇਕ ਸ਼ੈਰੀ ਕਲਸੀ ਦੀਆਂ ਕੋਸ਼ਿਸ਼ਾਂ ਤਹਿਤ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਬਹੁਤ ਤੇਜੀ ਆਈ ਹੈ ਤੇ ਸ਼ਹਿਰ ਵਿੱਚ ਚਹੁਪੱਖੀ ਵਿਕਾਸ ਚੱਲ ਰਹੇ ਹਨ।

Story You May Like