The Summer News
×
Monday, 20 May 2024

ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਾਂ ਦੀ ਕੀਤੀ ਜਾਂਚ

ਸ੍ਰੀ ਮੁਕਤਸਰ ਸਾਹਿਬ  19 ਜੁਲਾਈ| ਸਿਹਤ ਵਿਭਾਗ ਵਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਗਲੀ ਹਕੀਮਾਂ ਵਾਲੀ, ਸਦਰ ਬਜਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਾਂ ਦੀ ਤੰਬਾਕੂ ਕੰਟਰੋਲ ਐਕਟ ਅਧੀਨ ਜਾਂਚ ਕੀਤੀ ਗਈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਨੇ ਦੱਸਿਆ ਕਿ ਏ.ਸੀ. ਮਾਰਕੀਟ, ਹਕੀਮਾਂ ਵਾਲੀ ਗਲੀ, ਕੋਟਲਾ ਬਜਾਰ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਥੇ ਕੁਝ ਦੁਕਾਨਾਂ ਵਿਚ ਕੰਮ ਕਰਦੇ ਵਿਅਕਤੀਆਂ ਵੱਲੋਂ ਦੁਕਾਨਾਂ ਵਿਚ ਹੀ ਤੰਬਾਕੂ ਦੀ ਸ਼ਰੇਆਮ ਵਰਤੋਂ ਕੀਤੀ ਜਾਂਦੀ ਹੈ ਅਤੇ ਦੁਕਾਨਾਂ ਦੇ ਨਾਲ ਹੀ ਗਲੀ ਵਿਚ ਤੰਬਾਕੂ ਥੁੱਕਿਆ ਜਾ ਰਿਹਾ ਹੈ।


ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਟੀਮ ਬਣਾ ਕੇ ਦੁਕਾਨਾਂ ਦੀ ਜਾਂਚ ਕਰਵਾਈ ਗਈ।


ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਐਕਟ ਸਬੰਧੀ ਸਮਝਾਇਆ ਗਿਆ ਅਤੇ ਦੁਕਾਨ ਅੰਦਰ ਕੰਮ ਕਰਦੇ ਕਿਸੇ  ਵੀ ਵਿਅਕਤੀ ਵੱਲੋਂ ਸ਼ਰੇਆਮ ਦੁਕਾਨ ਵਿਚ ਤੰਬਾਕੂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ।


ਇਸ ਸਬੰਧ ਵਿਚ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਵਿਚ ਮਾੜੇ ਪ੍ਰਭਾਵਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬੀਮਾਰੀਆਂ ਲਗਦੀਆਂ ਹਨ ।


ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ ।ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ। ਇਸ ਲਈ ਤੰਬਾਕੂ ਜਾਂ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਕਿਸੇ ਵੀ ਰੂਪ ਵਿਚ ਵਰਤੋਂ ਨਹੀਂ ਕਰਨੀ ਚਾਹੀਦੀ।
 ਸਿਹਤ ਵਿਭਾਗ ਦੀ ਟੀਮ ਵਿਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਪੰਜਾਬ ਪੁਲਿਸ ਵਿਭਾਗ ਤੋਂ ਸ਼੍ਰੀ ਲਵਪ੍ਰੀਤ ਸਿੰਘ ਹਾਜਰ ਸਨ।

Story You May Like