ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਨਦੀ 'ਚ ਡੁੱਬਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ
ਕੈਨੇਡਾ। ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਚੰਗੇ ਭਵਿੱਖ ਲਈ ਕੈਨਡਾ ਗਏ ਨੌਜਵਾਨ ਦੀ ਮੌਤ ਹੋਣ ਦੀ ਖਬਰ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕੇ ਨਦੀ 'ਚ ਡੁੱਬਣ ਨਾਲ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਵਜੋਂ ਹੋਈ। ਜੋ ਕੇ ਬਠਿੰਡਾ ਦੇ ਪਿੰਡ ਦੁਨੇਵਾਲਾ ਦਾ ਰਹਿਣ ਵਾਲਾ ਸੀ। ਗਗਨਦੀਪ ਵਰਕ ਪਰਮਿਟ 'ਤੇ ਕੈਨੇਡਾ 'ਚ ਰਹਿ ਰਿਹਾ ਸੀ। ਜਿੱਥੇ ਕੇ ਉਸਦੀ ਨਦੀ ਚ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਇਹ ਖਬਰ ਸੁਣ ਕੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਦੂਜੇ ਪਾਸੇ ਮਾਪਿਆਂ ਨੇ ਆਪਣੇ ਪੁੱਤ ਦੀ ਦੇਹ ਨੂੰ ਵਤਨ ਵਾਪਸ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ ਤਾਂ ਕੇ ਉਹ ਆਖ਼ਰੀ ਵਾਰ ਆਪਣੇ ਪੁੱਤ ਨੂੰ ਦੇਖ ਸਕਣ।
Previous Post
ਪਾਕਿਸਤਾਨ ਨੇ ਬੀਐਸਐਫ ਜਵਾਨ ਨੂੰ ਕੀਤਾ ਰਿਹਾਅ |