The Summer News
×
Monday, 20 May 2024

ਰੇਲ ਗੱਡੀ ਦੀ ਚਪੇਟ 'ਚ ਆਉਣ ਨਾਲ ਅਣਪਛਾਤੀ ਮਹਿਲਾ ਦੀ ਮੌਤ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੇੜੇ ਵਾਪਰੇ ਹਾਦਸੇ ਦੌਰਾਨ ਫਿਰੋਜ਼ਪੁਰ ਤੋਂ ਜਲੰਧਰ ਜਾ ਰਹੀ ਡੀ.ਐਮ.ਯੂ ਦੀ ਲਪੇਟ 'ਚ ਇਕ ਅਣਪਛਾਤੀ ਬਜ਼ੁਰਗ ਔਰਤ ਆ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਤੋਂ ਬਾਅਦ ਰੇਲਵੇ ਪੁਲਿਸ ਵੱਲੋਂ ਉਸ ਨੂੰ ਜ਼ਖਮੀ ਹਾਲਤ ਵਿਚ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਹਿਚਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਚ ਵਿੱਚ ਰਖਵਾ ਦਿੱਤਾ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Story You May Like