The Summer News
×
Monday, 20 May 2024

ਸਵੀਪ ਜਾਗਰੂਕ ਅਭਿਆਸ ਤਹਿਤ ਬਟਾਲਾ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ

ਬਟਾਲਾ ,12  ਮਾਰਚ  : ਜ਼ਿਲ੍ਹਾ ਚੌਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਸਵੀਪ ਜਾਗਰੂਕਤਾ ਅਭਿਆਨ ਤਹਿਤ ਅਤੇ ਚੋਣਾਂ ਦਾ ਪਰਵ ਦੇਸ਼ ਦਾ ਗਰਵ ਮਹਾਂਉਤਸਵ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਆਰ ਆਰ ਬਾਵਾ ਡੀ ਏ ਵੀ ਕਲਾਜ ਬਟਾਲਾ ਵਿਖੇ ਮਹਿੰਦੀ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਅਫ਼ਸਰ -ਕਮ -ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇਸ ਵਾਰ ਸੱਤਰ ਪਾਰ ਦਾ ਟੀਚਾ ਪੂਰਾ ਕਰਨ ਹਿੱਤ ਹਰ ਹਲਕੇ ਵਿੱਚ ਸਵੀਪ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।


ਜਿਸ ਵਿੱਚ ਵੱਖ-ਵੱਖ ਮੁਕਾਬਲਿਆਂ ਦੁਆਰਾ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਅੱਜ ਆਰ ਆਰ ਬਾਵਾ ਡੀ ਏ ਵੀ  ਕਲਾਜ ਬਟਾਲਾ ਵਿਖੇ  ਸਵੀਪ ਮਹਾਂਉਤਸਵ ਮਨਾਇਆ ਗਿਆ , ਜਿਸ ਵਿੱਚ ਇਲਾਕੇ ਦੇ 6  ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਮਹਿੰਦੀ, ਪੋਸਟਰ ਮੇਕਿੰਗ , ਰੰਗੋਲੀ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ।  ਜ਼ਿਨ੍ਹਾ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਇਨਾਮ 5100,2100ਅਤੇ 1100 ਰੂਪੈ ਦਿੱਤੇ ਜਾਣਗੇ ਅਤੇ ਹਰੇਕ ਭਾਗੀਦਾਰ ਦੇ ਖਾਤੇ ਵਿੱਚ 500 ਰੂਪੈ ਭੇਜੇ ਜਾਣਗੇ।ਇਸ ਮੌਕੇ ਤਹਿਸੀਲਦਾਰ ਮਨਜੋਤ ਸਿੰਘ ਵੱਲੋਂ ਵੋਟ ਦਾ ਹੱਕ ਸਹੀ ਇਸਤੇਮਾਲ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਜ਼ਿਲ੍ਹਾ ਸਵੀਪ ਆਇਕਨ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਵੋਟ ਦਾ ਅਧਿਕਾਰ ਨਿਰਪੱਖ ਤਰੀਕੇ ਨਾਲ ਕਰਨ ਲਈ ਪ੍ਰੇਰਿਤ ਕੀਤਾ।


ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਈ.ਵੀ.ਐਮ. ਮਸ਼ੀਨਾਂ ਦੀ ਕਾਰਜ ਸ਼ੈਲੀ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਮੁਹੱਈਆਂ ਕਰਵਾਉਦੇ ਹੋਏ ਇਸ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੋਟਰ ਪ੍ਰਣ ਕਰਵਾਇਆ ਗਿਆ।ਇਸ ਮੌਕੇ ਸਹਾਇਕ  ਨੋਡਲ ਅਫ਼ਸਰ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਗੁਰਮੀਤ ਸਿੰਘ ਭੋਮਾ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ  ਗਾਇਡੈਸ ਕਾਊਂਸਲਰ ,ਸਵੀਪ ਮੀਡੀਆ ਇੰਚਾਰਜ ਗਗਨਦੀਪ ਸਿੰਘ, ਪ੍ਰਿੰਸੀਪਲ ਬਲਵਿੰਦਰ ਕੌਰ ਹਲਕਾ ਨੋਡਲ ਅਫ਼ਸਰ, ਸ਼ਿਵਾਨੀ ਗੈਦ, ਸੁਪਰਡੈਂਟ ਵਿਵੇਕ, ਸੁਪਰਵਾਈਜ਼ਰ ਜਸਬੀਰ ਸਿੰਘ , ਜਗਜੀਤ ਸਿੰਘ, ਮੈਡਮ ਗੁਰਬਰਿੰਦਰ ਕੌਰ ਅਤੇ ਸਿਮਰਜੀਤ ਸਿੰਘ ਆਦਿ ਹਾਜ਼ਰ ਸਨ।

Story You May Like