The Summer News
×
Tuesday, 21 May 2024

ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ:- ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਕਲ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭਤਾ ਕੀਤੀ ਗਈ ਜਿਸ ਵਿਚ ਸੰਗਤਾ ਵਲੋ ਵਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ ਗਈਆ ਅਤੇ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ -ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਚ ਸੰਪੰਨ ਹੋਵੇਗਾ ।


ਇਸ ਸੰਬਧੀ ਗਲਬਾਤ ਕਰਦਿਆਂ ਹੋਇਆ ਦਰਬਾਰ ਸਾਹਿਬ ਦੇ ਮੈਨੇਜਰ ਸਤਿਨਾਮ ਸਿੰਘ ਨੇ ਦਸਿਆ ਕਿ ਕੱਲ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸਿੱਖ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਗੁਰੂ ਕਾ ਮਹਿਲ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੋ ਸਾਹਿਬ ਸਜਾਏ ਜਾਣਗੇ। ਕੱਲ ਗੁਰਦਵਾਰਾ ਗੁਰੂ ਕਾ ਮਹਿਲ ਵਿਚ ਸਵੇਰੇ ਭੋਗ ਪਾਏ ਜਾਣਗੇ ਅਤੇ ਸ਼ਾਮ ਨੂੰ ਦੀਪਮਾਲਾ 'ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਨਗਰ ਕੀਰਤਨ ਕੱਢਿਆ ਗਿਆ ਕਿਹਾ ਅੱਜ ਬਹੁਤ ਭਾਗਾਂ ਭਰਿਆ ਦਿਨ ਹੈ ਸੰਗਤਾਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

Story You May Like