The Summer News
×
Monday, 20 May 2024

ਵਿਜੀਲੈਂਸ ਵੱਲੋਂ ਮਾਲ ਰਿਕਾਰਡ 'ਚ ਫੇਰ+ਬਦਲ ਕਰਕੇ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋ+ਸ਼ ਹੇਠ ਨਾਇਬ ਤਹਿਸੀਲਦਾਰ 'ਤੇ ਸੇਵਾਮੁਕਤ ਪਟਵਾਰੀ ਕੀਤਾ ਗ੍ਰਿਫ਼+ਤਾਰ

ਚੰਡੀਗੜ੍ਹ 1 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼. ਟਾ. ਚਾਰ ਵਿ. ਰੁੱਧ ਅਪਣਾਈ ਜ਼ੀਰੋ ਸ਼ਹਿਣ. ਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰ.  ਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋ. ਸ਼ ਹੇਠ ਗ੍ਰਿਫ਼. ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ  (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਤਤ. ਕਾਲੀ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰ. ਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ ਅਤੇ ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।

ਸਾਲ 2017 ਵਿੱਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿੱਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿ.ਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾ.ਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇ.ਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Story You May Like