The Summer News
×
Tuesday, 21 May 2024

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘ@ ਪਲੇ ਵਿੱਚ ਇੱਕ ਹੋਰ ਮੁ@ ਲਜ਼ਮ ਕਾਬੂ

ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿ@ ਸ਼ਟਾ@ ਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁ@ ਲਜ਼ਮ ਨੂੰ ਗ੍ਰਿ@ ਫ਼@ ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ  ਗ੍ਰਿ@ ਫ਼@ ਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਫਰਵਰੀ 2020 ਵਿੱਚ ਸੇਵਾਮੁਕਤ ਹੋਏ ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਦਾ ਪੁੱਤਰ ਹੈ ਜੋ ਸਾਲ 2015-16 ਦੌਰਾਨ ਐਲ.ਏ.ਸੀ., ਗਮਾਡਾ ਵਜੋਂ ਤਾਇਨਾਤ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲ@ ਜ਼ਮ ਰੋਹਿਤ ਦੀ ਪਤਨੀ ਭਾਰਤੀ ਨੇ ਪਿੰਡ ਬਾਕਰਪੁਰ ਵਿਖੇ 4 ਕਨਾਲ ਜ਼ਮੀਨ 'ਤੇ ਅਮਰੂਦ ਦੀ ਖੇਤੀ ਦੇ ਬਦਲੇ ਵਿੱਚ ਕਰੀਬ 80 ਲੱਖ ਰੁਪਏ ਦਾ ਮੁਆਵਜ਼ਾ ਲਿਆ ਹੈ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਇਹ ਜ਼ਮੀਨ ਸਾਲ 2017 ਵਿੱਚ ਖਰੀਦੀ ਸੀ।

ਵਿਜੀਲੈਂਸ ਬਿਊਰੋ ਨੇ ਉਸ ਨੂੰ ਡਿਊਟੀ ਮੈਜਿਸਟ੍ਰੇਟ, ਮੋਹਾਲੀ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਹਿ@ ਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਨੇ ਹੁਣ ਤੱਕ ਕੁੱਲ 16 ਮੁ@ ਲਜ਼ਮਾਂ ਨੂੰ  ਗ੍ਰਿ@ ਫ਼@ ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Story You May Like