WhatsApp ਨੇ ਵਿੱਢੀ ਤਿਆਰੀ, ਹੁਣ ਹਰ ਮੈਸੇਜ ਉਪਰ ਕਰਨਾ ਪਵੇਗਾ ਭੁਗਤਾਨ, 1 ਜੂਨ ਤੋਂ ਹੋ ਸਕਦਾ ਹੈ ਨਵਾਂ ਨਿਯਮ ਲਾਗੂ
ਵਿਜੀਲੈਂਸ ਨੇ ਚਪੜਾਸੀ ਨੂੰ 12 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ , ਪੁੱਡਾ ਦਾ SDO ਫਰਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਏ.ਡੀ.ਏ., ਪੁੱਡਾ ਭਵਨ, ਅੰਮ੍ਰਿਤਸਰ ਵਿੱਚ ਤਾਇਨਾਤ ਇੱਕ ਚਪੜਾਸੀ ਅੰਮ੍ਰਿਤਦੀਪ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਫਰਾਰ ਸਹਿ ਮੁਲਜ਼ਮ ਐਸਡੀਓ ਪੁੱਡਾ ਵਿਜੇਪਾਲ ਸਿੰਘ ਦੀ ਭਾਲ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਦੀਪ ਸਿੰਘ ਨੂੰ ਸੌਰਭ ਭਾਟੀਆ ਦੀ ਸ਼ਿਕਾਇਤ 'ਤੇ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਐਸ.ਡੀ.ਓ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਵਿਖੇ ਸਥਿਤ ਆਪਣਾ ਪਲਾਟ ਵੇਚਣ ਲਈ ਐਨਓਸੀ ਜਾਰੀ ਕਰਨ ਬਦਲੇ ਉਸ ਤੋਂ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਘੋਖ ਕਰਨ ਉਪਰੰਤ ਚਪੜਾਸੀ ਅੰਮ੍ਰਿਤਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਕਤ ਐੱਸ.ਡੀ.ਓ. ਮੌਕੇ 'ਤੇ ਮੌਜੂਦ ਨਾ ਹੋਣ ਕਾਰਨ ਗ੍ਰਿਫਤਾਰੀ ਨਹੀਂ ਹੋ ਸਕੀ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਏ.ਡੀ.ਏ., ਪੁੱਡਾ ਭਵਨ, ਅੰਮ੍ਰਿਤਸਰ ਵਿੱਚ ਤਾਇਨਾਤ ਇੱਕ ਚਪੜਾਸੀ ਅੰਮ੍ਰਿਤਦੀਪ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਫਰਾਰ ਸਹਿ ਮੁਲਜ਼ਮ ਐਸਡੀਓ ਪੁੱਡਾ ਵਿਜੇਪਾਲ ਸਿੰਘ ਦੀ ਭਾਲ ਜਾਰੀ ਹੈ।