सुखपाल खैरा को बयान देना पड़ेगा महंगा, चुनाव में पूर्वांचल समाज सबक सिखाएगा-संदीप मिश्रा
ਵਿਜੀਲੈਂਸ ਨੇ ਪਟਵਾਰੀ ਨੂੰ ਰਿਸ਼/ਵਤ ਲੈਂਦਿਆਂ ਕੀਤਾ ਕਾਬੂ
ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮੱਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਖ਼ਬਰ ਅਨੁਸਾਰ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਪਿੰਡ ਧਾਰੋਵਾਲੀ ਦੇ ਰਹਿਣ ਵਾਲੇ ਇਕਬਾਲ ਸਿੰਘ, ਵਾਸੀ ਪਿੰਡ ਪੰਨਵਾਂ ਝਾਂਗੀਆਂ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਅਤੇ ਉਸਦੇ ਲੜਕੇ ਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਤਿੰਨ ਕਿਸ਼ਤਾਂ ਵਿੱਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ, ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।