The Summer News
×
Tuesday, 21 May 2024

ਲੁਧਿਆਣਾ ਦੇ ਸਰਕਟ ਹਾਊਸ 'ਚ ਪਹੁੰਚੇ ਵਿਜੇ ਸਾਂਪਲਾ ਨੇ ਸੰਘਰਸ਼ ਕਮੇਟੀ ਦੀਆਂ ਤਨਖਾਹਾਂ ਨੂੰ ਲੈਕੇ ਕਹੀ ਇਹ ਗੱਲ

ਲੁਧਿਆਣਾ, 2 ਜੂਨ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਖ਼ਿਲਾਫ਼ ਸਰੀਰਕ ਸ਼ੋਸ਼+ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੂਬਾ ਸਰਕਾਰ ਨੂੰ ਨੋਟਿ+ਸ ਜਾਰੀ ਕਰਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਸਰਕਾਰ ਵਲੋਂ ਨਿਯੁਕਤ ਕੀਤੇ ਸਫ਼ਾਈ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ।


ਚੇਅਰਮੈਨ ਵਿਜੈ ਸਾਂਪਲਾ ਨੇ ਖ਼ੁਲਾਸਾ ਕੀਤਾ ਹੈ ਕਿ ਉਸ ਨੂੰ ਪੰਜਾਬ ਦੇ ਮੰਤਰੀ ਖ਼ਿਲਾਫ਼ ਦੋਸ਼ ਲਾਉਣ ਵਾਲੇ ਪੀੜਤ ਵਲੋਂ ਉਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਸਬੰਧੀ ਉਨ੍ਹਾਂ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਹਨ।


ਦੂਜੇ ਪਾਸੇ ਸਫ਼ਾਈ ਕਰਮਚਾਰੀਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਕਿਹਾ ਕਿ ਨਗਰ ਨਿਗਮ, ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਬੰਧਤ ਪ੍ਰਕਿਰਿਆ 2 ਜੁਲਾਈ ਤੱਕ ਮੁਕੰਮਲ ਕਰਨ ਨਹੀਂ ਤਾਂ 4 ਜੁਲਾਈ ਨੂੰ ਦਿੱਲੀ 'ਚ ਸੁਣਵਾਈ ਹੋਵੇਗੀ। ਜੇਕਰ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ ਤਾਂ ਮਾਮਲੇ ਦਾ ਨਿਪਟਾਰਾ ਆਪਣੇ ਆਪ ਹੋ ਜਾਵੇਗਾ।

Story You May Like