The Summer News
×
Saturday, 11 May 2024

ਹਿਮਾਚਲ ਵਿਧਾਨ ਸਭਾ ਦੇ ਗੇਟ 'ਤੇ ਜਬਰਦਸਤ ਹੰ.ਗਾਮਾ, ਬਾਗੀ ਕਾਂਗਰਸੀ ਵਿਧਾਇਕਾਂ 'ਤੇ ਹ/ਮਲਾ ਕਰਨ ਦੀ ਕੋਸ਼ਿਸ਼, ਤੋੜਿਆ ਗੇਟ

ਸ਼ਿਮਲਾ : ਰਾਜ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸੰਘਰਸ਼ ਜਾਰੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਗੇਟ 'ਤੇ ਭਾਰੀ ਹੰਗਾਮਾ ਹੋਇਆ। ਇੱਥੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ ਅਤੇ ਹੁਣ ਬਾਗੀ ਵਿਧਾਇਕਾਂ ਨੇ ਵਿਰੋਧ ਕੀਤਾ ਹੈ। ਵਿਧਾਨ ਸਭਾ ਦੇ ਬਾਹਰ ਬੈਰੀਕੇਡ ਤੋੜ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਨ੍ਹਾਂ ਵਿਧਾਇਕਾਂ ਦੀਆਂ ਗੱਡੀਆਂ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।


ਜਾਣਕਾਰੀ ਮੁਤਾਬਕ ਕਾਂਗਰਸ ਦੇ 6 ਵਿਧਾਇਕਾਂ ਸਮੇਤ ਕੁੱਲ 9 ਵਿਧਾਇਕ ਮੰਗਲਵਾਰ ਤੋਂ ਹੀ ਪੰਚਕੂਲਾ 'ਚ ਡੇਰੇ ਲਾਈ ਬੈਠੇ ਹਨ। ਬੁੱਧਵਾਰ ਸਵੇਰੇ ਇਹ ਵਿਧਾਇਕ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਤੋਂ ਹੈਲੀਕਾਪਟਰ ਰਾਹੀਂ ਸ਼ਿਮਲਾ ਲਈ ਰਵਾਨਾ ਹੋਏ।

Story You May Like