The Summer News
×
Monday, 20 May 2024

ਪੰਜਾਬ ਦੇ ਮੌਸਮ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਖ਼ਬਰ

ਚੰਡੀਗੜ੍ਹ: ਸ਼ਹਿਰ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਅਜਿਹੇ ਚ ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ 3 ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਹਰਿਆਣਾ ਅਤੇ ਪੰਜਾਬ ਦੇ ਉੱਤਰੀ ਖੇਤਰ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।


ਤਾਪਮਾਨ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੀ ਰਾਤ ਸ਼ਹਿਰ ਦਾ ਪਾਰਾ 8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1 ਡਿਗਰੀ ਘੱਟ ਹੈ।

Story You May Like