The Summer News
×
Friday, 03 May 2024

ਅੱਜ ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਕੀਤਾ ਜਾਰੀ

ਲੁਧਿਆਣਾ : ਵੀਰਵਾਰ ਨੂੰ ਪੰਜਾਬ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਅਜਿਹੇ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਵੀਰਵਾਰ ਨੂੰ ਸੂਬੇ ਦੇ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ SAS ਨਗਰ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ


ਇਸ ਤੋਂ ਇਲਾਵਾ ਪੰਜਾਬ ‘ਚ ਸ਼ੁੱਕਰਵਾਰ ਨੂੰ ਵੀ ਮੀਂਹ ਜਾਰੀ ਰਹੇਗਾ। ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਆਰੇਂਜ ਅਲਰਟ ਰਹੇਗਾ, ਜਦਕਿ ਬਾਕੀ ਹਿੱਸਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25-27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਵੀਰਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਮੌਸਮ ਦਾ ਕਿਹੋ ਜਿਹਾ ਰਹੇਗਾ?


Story You May Like