The Summer News
×
Friday, 10 May 2024

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਲਾਲ ਚੰਦ 

ਸ੍ਰੀ ਮੁਕਤਸਰ ਸਾਹਿਬ, 11 ਮਈ: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।


ਇਸ ਸਮੇਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਰਮੀ ਦੇ ਮੌਸਮ ਅਤੇ ਬਾਰਸ਼ਾਂ ਸ਼ੁਰੂ ਹੋਣ ਕਾਰਨ ਮਲੇਰੀਆ ਅਤੇ ਡੇਂਗੂ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਸਾਰੇ ਸਕੂਲਾਂ ਵਿੱਚ ਜਾਗਰੁਕਤਾ ਮੁਹਿੰਮ ਚਲਾਈ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਸਬੰਧੀ ਜਾਗਰੁਕ ਕਰਕੇ ਉਨ੍ਹਾਂ ਦੇ ਘਰਾਂ ਤੋਂ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਜਿਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਕਾਲ ਅਕੈਡਮੀ,ਸ਼੍ਰੀ ਮੁਕਤਸਰ ਸਾਹਿਬ ਵਿਖੇ ਮਲੇਰੀਆ, ਡੇਂਗੂ ਅਤੇ ਗਰਮੀ ਰੁੱਤ ਦੀਆਂ ਬਮਾਰੀਆਂ ਸਬੰਧੀ ਜਾਗਰੁਕਤਾ ਸਮਾਗਮ ਕੀਤਾ ਗਿਆ।


ਇਸ ਮੌਕੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।


ਇਸ ਮੌਕੇ ਸੁਖਮੰਦਰ ਸਿੰਘ ਮਾਸ ਮੀਡੀਆ ਅਫਸਰ ਅਤੇ ਭਗਵਾਨ ਦਾਸ ਜਿਲ੍ਹਾ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।


ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ  ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਡੇਂਗੂ ਜਾਗਰੂਕਤਾ ਪੈਂਫਲੇਟ ਵੰਡੇ ਗਏ। ਇਸ ਸਮੇਂ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Story You May Like